Punjab Transfers: ਪੰਜਾਬ ਸਰਕਾਰ ਵੱਲੋਂ 29 ਆਈ ਏ ਐਸ ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਦੇਰ ਰਾਤ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਸੂਬੇ ਦੇ ਛੇ ਡਿਪਟੀ ਕਮਿਸ਼ਨਰਾਂ ਸਣੇ 29 ਆਈਏਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਇਹ ਆਦੇਸ਼ ਪੰਜਾਬ ਦੇ ਮੁੱਖ ਸਕੱਤਰ ਕੇ ਏ ਪੀ ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ। ਸੂਬਾ ਸਰਕਾਰ ਵੱਲੋਂ ਜਾਰੀ ਆਦੇਸ਼ ਅਨੁਸਾਰ ਆਈਏਐਸ ਅਧਿਕਾਰੀ ਕੋਮਲ ਮਿੱਤਲ ਨੂੰ ਡਿਪਟੀ ਕਮਿਸ਼ਨਰ ਰੂਪਨਗਰ, ਹਿਮਾਂਸ਼ੂ ਅਗਰਵਾਲ ਨੂੰ ਡਿਪਟੀ ਕਮਿਸ਼ਨਰ ਲੁਧਿਆਣਾ, ਅਭਿਜੀਤ ਕਪਲਿਸ਼ ਨੂੰ  ਡਿਪਟੀ ਕਮਿਸ਼ਨਰ ਬਰਨਾਲਾ ਅਤੇ ਵਾਧੂ ਚਾਰਜ ਕਮਿਸ਼ਨਰ ਨਗਰ ਨਿਗਮ ਬਰਨਾਲਾ, ਅਦਿਤਿਆ ਡਚਲਵਾਲ ਨੂੰ ਡਿਪਟੀ ਕਮਿਸ਼ਨਰ ਮੁਹਾਲੀ, ਹਿਮਾਂਸ਼ੂ ਜੈਨ ਨੂੰ ਡਿਪਟੀ ਕਮਿਸ਼ਨਰ ਪਟਿਆਲਾ ਅਤੇ ਨਿਰਮਲ ਨੂੰ ਡਿਪਟੀ ਕਮਿਸ਼ਨਰ ਤਰਨ ਤਾਰਨ ਲਗਾਇਆ ਗਿਆ ਹੈ।

ਇਸੇ ਤਰ੍ਹਾਂ ਆਈਏਐਸ ਅਧਿਕਾਰੀ ਰਾਹੁਲ ਗੁਪਤਾ ਨੂੰ ਵਿਸ਼ੇਸ਼ ਸਕੱਤਰ ਟਰਾਂਸਪੋਰਟ, ਰਾਹੁਲ ਨੂੰ ਮੈਨੇਜਿੰਗ ਡਾਇਰੈਕਟਰ ਮਿਲਕਫੈਡ, ਅਨੂਪਮ ਕਲੇਰ ਨੂੰ ਵਿਸ਼ੇਸ਼ ਸਕੱਤਰ ਰੱਖਿਆ ਸੇਵਾਵਾਂ ਭਲਾਈ ਵਿਭਾਗ, ਹਰਪ੍ਰੀਤ ਸਿੰਘ ਨੂੰ ਡਾਇਰੈਕਟਰ ਖੇਡਾਂ ਅਤੇ ਯੁਵਕ ਸੇਵਾਵਾਂ, ਮਨੀਸ਼ਾ ਰਾਣਾ ਨੂੰ ਡਾਇਰੈਕਟਰ ਸੂਚਨਾ ਤਕਨੀਕ ਉਦੋਗ ਤਰੱਕੀ, ਨਿਕਾਸ ਕੁਮਾਰ ਨੂੰ ਵਧੀਕ ਸਕੱਤਰ ਤਾਲਮੇਲ, ਕੰਚਨ ਨੂੰ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਕ੍ਰਿਸ਼ਨਾ ਪਾਲ ਰਾਜਪੂਤ ਨੂੰ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਡੈਵੀ ਗੋਇਲ ਨੂੰ ਵਧੀਕ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸੁਨੀਲ ਨੂੰ ਵਧੀਕ ਡਿਪਟੀ ਕਮਿਸ਼ਨਰ ਪਟਿਆਲਾ, ਰਾਜੇਸ਼ ਕੁਮਾਰ ਮੀਨਾ ਨੂੰ ਵਧੀਕ ਡਿਪਟੀ ਕਮਿਸ਼ਨਰ ਪਠਾਨਕੋਟ, ਆਯੂਸ਼ ਗੋਇਲ ਨੂੰ ਵਧੀਕ ਡਿਪਟੀ ਕਮਿਸ਼ਨਰ ਮਾਨਸਾ, ਪਲਵੀ ਮਿਸ਼ਰਾ ਨੂੰ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਅਤੇ ਸ੍ਰੇਯਾਂਸੀ ਜੈਨ  ਨੂੰ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਲਗਾਇਆ ਗਿਆ ਹੈ।
Share: