SIR ਤੇ ਵੋਟਰ ਸੂਚੀਆਂ ਵਿਚ ਹੇਰਾਫੇਰੀ ਦਾ ਦੋਸ਼; ਵਿਰੋਧੀ ਧਿਰ ਵੱਲੋਂ ਚੋਣ ਕਮਿਸ਼ਨ ਹੈੱਡ ਕੁਆਰਟਰ ਤੱਕ ਮਾਰਚ ਸ਼ੁਰੂ

SIR ਤੇ ਵੋਟਰ ਸੂਚੀਆਂ ਵਿਚ ਹੇਰਾਫੇਰੀ ਦਾ ਦੋਸ਼; ਵਿਰੋਧੀ ਧਿਰ ਵੱਲੋਂ ਚੋਣ ਕਮਿਸ਼ਨ ਹੈੱਡ ਕੁਆਰਟਰ ਤੱਕ ਮਾਰਚ ਸ਼ੁਰੂ

March of INDIA Block: ਵਿਰੋਧੀ ਧਿਰਾਂ ਦੇ ਇੰਡੀਆ ਗੱਠਜੋੜ ਵਿਚ ਸ਼ਾਮਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ (SIR) ਤੇ ਕਥਿਤ ਵੋਟ ਚੋਰੀ ਖਿਲਾਫ਼ ਸੋਮਵਾਰ ਨੂੰ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਹੈੱਡ ਕੁਆਰਟਰ ਤੱਕ ਆਪਣਾ ਮਾਰਚ ਸ਼ੁਰੂ ਕੀਤਾ। ਇਸ ਮਾਰਚ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ, ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ, ਤ੍ਰਿਣਮੂਲ ਕਾਂਗਰਸ, ਡੀਐਮਕੇ ਅਤੇ ਕਈ ਹੋਰ ਪਾਰਟੀਆਂ ਦੇ ਆਗੂ ਸ਼ਾਮਲ ਹਨ। ਸੰਸਦ ਮੈਂਬਰਾਂ ਨੇ ਆਪਣੇ ਸਿਰਾਂ ‘ਤੇ ਚਿੱਟੀਆਂ ਟੋਪੀਆਂ ਪਾਈਆਂ ਹੋਈਆਂ ਹਨ, ਜਿਨ੍ਹਾਂ ‘ਤੇ ‘ਐਸਆਈਆਰ’ ਅਤੇ ‘ਵੋਟ ਚੋਰੀ’ ਲਿਖਿਆ ਹੋਇਆ ਹੈ ਅਤੇ ਉਨ੍ਹਾਂ ‘ਤੇ ਲਾਲ ਕਰਾਸ ਦਾ ਨਿਸ਼ਾਨ ਵੀ ਹੈ।

Share: