ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਸ਼ੁਰੂ

ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਹੜਤਾਲ ਸ਼ੁਰੂ

ਮਾਨਸਾ: ਆਜ਼ਾਦੀ ਦਿਵਸ ਤੋਂ ਇੱਕ ਦਿਨ ਪਹਿਲਾਂ ਅੱਜ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਆਰੰਭ ਕਰ ਦਿੱਤੀ  ਹੈ, ਜਿਸ ਕਰਕੇ ਬੱਸ ਅੱਡਿਆਂ ਉਤੇ ਸਵਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮਾਨਸਾ ਜ਼ਿਲ੍ਹੇ ਵਿੱਚ ਪੀਆਰਟੀਸੀ ਦੇ ਬੁਢਲਾਡਾ ਡਿਪੂ ਵਿਚ ਕੱਚੇ ਕਾਮਿਆਂ ਨੇ ਰੈਲੀ ਦੌਰਾਨ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜਿੰਨਾ ਚਿਰ ਮੰਗਾਂ ਲਾਗੂ ਨਹੀਂ ਹੁੰਦੀਆਂ, ਉਹ ਹੜਤਾਲ ਉੱਤੇ ਡਟੇ ਰਹਿਣਗੇ। ਪੀਆਰਟੀਸੀ ਦੇ ਇੱਕ ਆਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਕੋਲ ਮੰਗਾਂ ਦਾ ਚਾਰਟ ਪਹਿਲਾਂ ਹੀ ਭੇਜਿਆ ਗਿਆ ਹੈ ਅਤੇ ਸਰਕਾਰ ਨੂੰ 13 ਅਗਸਤ ਤੋਂ ਬਾਅਦ ਹੜਤਾਲ ਦੀ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਹੈ।

Share: