ਪ੍ਰਯਾਗਰਾਜ: ਅਲਾਹਾਬਾਦ ਹਾਈ ਕੋਰਟ ਨੇ ਵਿਸ਼ੇਸ਼ ਅਦਾਲਤ ਦੇ ਉਸ ਹੁਕਮ ’ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ, ਜਿਸ ਵਿੱਚ ਮੈਜਿਸਟ੍ਰੇਟ ਅਦਾਲਤ ਨੂੰ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਖ਼ਿਲਾਫ਼ ਅਮਰੀਕਾ ਵਿੱਚ ਦਿੱਤੇ ਬਿਆਨ ਲਈ ਐੱਫ ਆਈ ਆਰ ਦਰਜ ਕਰਨ ਦੀ ਅਪੀਲ ’ਤੇ ਵਿਚਾਰ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ। ਜਸਟਿਸ ਸਮੀਰ ਜੈਨ ਨੇ ਗਾਂਧੀ ਦੀ ਅਪੀਲ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਵਿਸ਼ੇਸ਼ ਅਦਾਲਤ ਦਾ ਹੁਕਮ ਮੁਲਤਵੀ ਰਹੇਗਾ। ਵਾਰਾਨਸੀ ਦੇ ਨਾਗੇਸ਼ਵਰ ਮਿਸ਼ਰਾ ਨੇ ਅਦਾਲਤ ਨੂੰ ਪੁਲੀਸ ਨੂੰ ਗਾਂਧੀ ਖ਼ਿਲਾਫ਼ ਐੱਫ ਆਈ ਆਰ ਦਰਜ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਸੀ। ਗਾਂਧੀ ਨੇ ਸਤੰਬਰ 2024 ਵਿੱਚ ਸਮਾਗਮ ਦੌਰਾਨ ਕਥਿਤ ਤੌਰ ’ਤੇ ਕਿਹਾ ਸੀ ਕਿ ਭਾਰਤ ਵਿੱਚ ਸਿੱਖਾਂ ਲਈ ਮਾਹੌਲ ਠੀਕ ਨਹੀਂ ਹੈ। ਮਿਸ਼ਰਾ ਨੇ ਦੋਸ਼ ਲਾਇਆ ਕਿ ਉਨ੍ਹਾਂ ਦਾ ਇਹ ਬਿਆਨ ਭੜਕਾਊ ਅਤੇ ਫੁੱਟ ਪਾਉਣ ਵਾਲਾ ਹੈ। ਅਦਾਲਤ ਨੇ ਹਾਲਾਂਕਿ ਪਿਛਲੇ ਸਾਲ 28 ਨਵੰਬਰ ਨੂੰ ਇਸ ਅਪੀਲ ਨੂੰ ਇਹ ਕਹਿ ਕੇ ਖਾਰਜ ਕਰ ਦਿੱਤਾ ਸੀ ਕਿ ਇਹ ਭਾਸ਼ਣ ਅਮਰੀਕਾ ਵਿੱਚ ਦਿੱਤਾ ਗਿਆ ਸੀ।
Posted inNews
ਅਲਾਹਾਬਾਦ ਹਾਈ ਕੋਰਟ ਵੱਲੋਂ ਰਾਹੁਲ ਗਾਂਧੀ ਦੀ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ

