ਨਵੀਂ ਦਿੱਲੀ: ਕੌਮੀ ਜਾਂਚ ਏਜੰਸੀ (ਐਨਆਈਏ) ਨੇ ਸੋਮਵਾਰ ਨੂੰ ਪੰਜ ਰਾਜਾਂ ਅਤੇ ਜੰਮੂ-ਕਸ਼ਮੀਰ ਵਿੱਚ 22 ਥਾਵਾਂ ’ਤੇ ਛਾਪੇ ਮਾਰੇ ਹਨ। ਅਧਿਕਾਰੀਆਂ ਨੇ ਕਿਹਾ ਕਿ ਏਜੰਸੀ ਵੱਲੋਂ ਅਤਿਵਾਦ ਸਾਜ਼ਿਸ਼ ਕੇਸ ਦੀ ਜਾਂਚ ਦੇ ਸਬੰਧ ਵਿੱਚ ਇਹ ਛਾਪੇ ਮਾਰੇ ਗਏ ਹਨ। ਅਧਿਕਾਰੀਆਂ ਅਨੁਸਾਰ, ਜੰਮੂ-ਕਸ਼ਮੀਰ ਵਿੱਚ ਬਾਰਾਮੂਲਾ, ਕੁਲਗਾਮ, ਅਨੰਤਨਾਗ ਅਤੇ ਪੁਲਵਾਮਾ ਜ਼ਿਲ੍ਹਿਆਂ ਵਿੱਚ ਤਲਾਸ਼ੀ ਲਈ ਜਾ ਰਹੀ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।
Posted inNews
ਅਤਿਵਾਦ ਸਾਜ਼ਿਸ਼ ਕੇਸ: ਐੱਨਆਈਏ ਵੱਲੋਂ ਪੰਜ ਰਾਜਾਂ ਤੇ ਜੰਮੂ ਕਸ਼ਮੀਰ ਵਿਚ 22 ਟਿਕਾਣਿਆਂ ’ਤੇ ਛਾਪੇ

