ਪੰਜਾਬ ਕੈਬਨਿਟ ਦੀ ਬੈਠਕ ’ਚ ਵਰਚੁਅਲੀ ਸ਼ਾਮਲ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

ਪੰਜਾਬ ਕੈਬਨਿਟ ਦੀ ਬੈਠਕ ’ਚ ਵਰਚੁਅਲੀ ਸ਼ਾਮਲ ਹੋਣਗੇ ਮੁੱਖ ਮੰਤਰੀ ਭਗਵੰਤ ਮਾਨ

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਵਰਚੁਅਲੀ ਸ਼ਾਮਲ ਹੋਣਗੇ। ਮੁਹਾਲੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਕੈਬਨਿਟ ਮੀਟਿੰਗ ’ਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਤਿਆਰੀ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਸਬੰਧੀ ਹਸਪਤਾਲ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਹੈ। ਡੀਆਈਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ ਵੀ ਹਸਪਤਾਲ ਵਿੱਚ ਆ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ‌ ਕੇ ਗਏ ਹਨ। ਪੁਲੀਸ ਤੇ ਪ੍ਰਸ਼ਾਸਨ ਦੀਆਂ ਇਨ੍ਹਾਂ ਤਿਆਰੀਆਂ ਨਾਲ ਇਹ ਤਾਂ ਯਕੀਨੀ ਹੋ ਗਿਆ ਹੈ ਕਿ ਮੁੱਖ ਮੰਤਰੀ ਨੂੰ ਅਜੇ ਕੁਝ ਹੋਰ ਸਮਾਂ ਹਸਪਤਾਲ ਵਿੱਚ ਰਹਿਣਾ ਪਏਗਾ।

Share: