ਨੀਤੀਗਤ ਵਿਆਜ ਦਰਾਂ ਬਾਰੇ RBI ਦੇ ਫੈਸਲੇ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਵਿਚ ਤੇਜ਼ੀ

ਨੀਤੀਗਤ ਵਿਆਜ ਦਰਾਂ ਬਾਰੇ RBI ਦੇ ਫੈਸਲੇ ਤੋਂ ਪਹਿਲਾਂ ਸ਼ੇਅਰ ਬਾਜ਼ਾਰ ਵਿਚ ਤੇਜ਼ੀ

ਮੁੰਬਈ: ਘਰੇਲੂ ਬਾਜ਼ਾਰਾਂ ਸੈਂਸੈਕਸ ਤੇ ਨਿਫਟੀ ਨੇ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿਚ ਤੇਜ਼ੀ ਦਰਜ ਕੀਤੀ। ਭਾਰਤੀ ਰਿਜ਼ਰਵ ਬੈਂਕ (RBI) ਵੱਲੋਂ ਨੀਤੀਗਤ ਵਿਆਜ ਦਰਾਂ ਬਾਰੇ ਫੈਸਲੇ ਤੋਂ ਪਹਿਲਾਂ ਹੇਠਲੇ ਪੱਧਰ ’ਤੇ ਕੀਮਤ ਅਧਾਰਿਤ ਖਰੀਦਦਾਰੀ ਤੇਜ਼ੀ ਦੀ ਮੁੱਖ ਵਜ੍ਹਾ ਰਹੀ। ਸ਼ੁਰੂਆਤੀ ਕਾਰੋਬਾਰ ਵਿੱਚ ਬੀਐੱਸਈ ਸੈਂਸੈਕਸ 142.63 ਅੰਕ ਵਧ ਕੇ 80,410.25 ’ਤੇ ਪਹੁੰਚ ਗਿਆ, ਜਦੋਂ ਕਿ ਐੱਨਐੱਸਈ ਨਿਫਟੀ 50.75 ਅੰਕ ਵਧ ਕੇ 24,661.85 ’ਤੇ ਪਹੁੰਚ ਗਿਆ।

ਸੈਂਸੈਕਸ ਦੀਆਂ 30 ਕੰਪਨੀਆਂ ਵਿੱਚੋਂ, ਸਨ ਫਾਰਮਾ, ਟਰੈਂਟ, ਟੈੱਕ ਮਹਿੰਦਰਾ, ਮਹਿੰਦਰਾ ਐਂਡ ਮਹਿੰਦਰਾ, ਟਾਟਾ ਮੋਟਰਜ਼ ਅਤੇ ਰਿਲਾਇੰਸ ਇੰਡਸਟਰੀਜ਼ ਲਾਭ ਲੈਣ ਵਾਲਿਆਂ ਵਿੱਚ ਸ਼ਾਮਲ ਸਨ। ਬਜਾਜ ਫਾਇਨਾਂਸ, ਈਟਰਨਲ, ਬਜਾਜ ਫਿਨਸਰਵ ਅਤੇ ਭਾਰਤੀ ਏਅਰਟੈੱਲ ਵਿੱਚ ਗਿਰਾਵਟ ਆਈ। ਏਸ਼ਿਆਈ ਬਾਜ਼ਾਰਾਂ ਵਿੱਚ ਦੱਖਣੀ ਕੋਰੀਆ ਦਾ ਕੋਸਪੀ ਵਧਿਆ, ਜਦੋਂ ਕਿ ਜਾਪਾਨ ਦਾ ਨਿੱਕੇਈ 225 ਲਾਲ ਨਿਸ਼ਾਨ ‘ਤੇ ਸੀ। ਮੰਗਲਵਾਰ ਨੂੰ ਅਮਰੀਕੀ ਬਾਜ਼ਾਰ ਸਕਾਰਾਤਮਕ ਬੰਦ ਹੋਏ। ਅੰਤਰਰਾਸ਼ਟਰੀ ਬੈਂਚਮਾਰਕ ਬ੍ਰੈਂਟ ਕੱਚਾ ਤੇਲ 1.40 ਫੀਸਦ ਡਿੱਗ ਕੇ $67.02 ਪ੍ਰਤੀ ਬੈਰਲ ’ਤੇ ਆ ਗਿਆ। ਸਟਾਕ ਮਾਰਕੀਟ ਦੇ ਅੰਕੜਿਆਂ ਅਨੁਸਾਰ, ਵਿਦੇਸ਼ੀ ਸੰਸਥਾਗਤ ਨਿਵੇਸ਼ਕ (FII) ਮੰਗਲਵਾਰ ਨੂੰ ਸ਼ੁੱਧ ਵਿਕਰੇਤਾ ਸਨ, ਜਿਨ੍ਹਾਂ ਨੇ ₹2,327.09 ਕਰੋੜ ਦੇ ਸ਼ੇਅਰ ਵੇਚੇ। ਘਰੇਲੂ ਸੰਸਥਾਗਤ ਨਿਵੇਸ਼ਕਾਂ (DII) ਨੇ 5,761.63 ਕਰੋੜ ਰੁਪਏ ਦੇ ਸ਼ੇਅਰ ਖਰੀਦੇ।

Share: