ਇਸਲਾਮਾਬਾਦ: ਪਾਕਿਸਤਾਨ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਜਿਨ੍ਹਾਂ ਦੀ ਰਿਕਟਰ ਸਕੇਲ ’ਤੇ ਤੀਬਰਤਾ 4.5 ਮਾਪੀ ਗਈ। ਕੌਮੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਮੰਗਲਵਾਰ ਨੂੰ ਪਾਕਿਸਤਾਨ ਵਿੱਚ 4.5 ਸ਼ਿੱਦਤ ਵਾਲਾ ਭੂਚਾਲ ਆਇਆ ਜਿਸ ਦੀ ਡੂੰਘਾਈ 60 ਕਿਲੋਮੀਟਰ ਸੀ। ਇਸ ਤੋਂ ਪਹਿਲਾਂ ਇੱਥੇ 3 ਅਗਸਤ ਨੂੰ 4.8 ਸ਼ਿੱਦਤ ਵਾਲਾ ਭੂਚਾਲ ਆਇਆ ਸੀ। ਪਾਕਿਸਤਾਨ ਦੁਨੀਆ ਦੇ ਸਭ ਤੋਂ ਵੱਧ ਭੂਚਾਲ ਆਉਣ ਵਾਲੇ ਦੇਸ਼ਾਂ ਵਿੱਚੋਂ ਇੱਕ ਹੈ।
Posted inNews
ਪਾਕਿਸਤਾਨ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 4.5

