ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦ ਕਾਰਨ ਨਵਜੋਤ ਸਿੰਘ ਸਿੱਧੂ ਕਾਂਗਰਸ ਪਾਰਟੀ ਹਾਈ ਕਮਾਨ ਵੱਲੋਂ ਤਲਬ ਕੀਤੇ ਜਾਣ ਬਾਅਦ ਅੱਜ ਇਥੋਂ ਦਿੱਲੀ ਰਵਾਨਾ ਹੋ ਗਏ। ਅੱਜ ਪੌਣੇ 11 ਵਜੇ ਪਟਿਆਲਾ ਤੋਂ ਦਿੱਲੀ ਲਈ ਰਵਾਨਾ ਹੋ ਗਏ ਹਨ, ਜਿਸ ਦੌਰਾਨ ਉਹ ਉਥੇ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੇ ਨਾਲ ਮੁਲਾਕਾਤ ਕਰਨਗੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਸਿੱਧੂ ਨੇ ਕਿਹਾ ਕਿ ਗਾਂਧੀ ਪਰਿਵਾਰ ਵੱਲੋਂ ਬੁਲਾਵਾ ਆਇਆ ਸੀ ਜਿਸ ਤਹਿਤ ਹੀ ਉਹ ਦਿੱਲੀ ਜਾ ਰਹੇ ਹਨ।