ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਨਿਯੁਕਤ ਕੀਤੇ ਪੈਨਲ ਦੇ ਮੈਂਬਰ ਅਸੰਤੁਸ਼ਟ ਨਜ਼ਰ ਆ ਰਹੇ ਹਨ। ਸੁਪਰੀਮ ਕੋਰਟ ਦੁਆਰਾ ਨਿਯੁਕਤ ਕਮੇਟੀ ਦੇ ਮੈਂਬਰਾਂ ਵਿੱਚੋਂ ਇੱਕ ਅਨਿਲ ਘਣਵਤ (SC Panel Member Anil Ghanwat) ਨੇ ਮੰਗਲਵਾਰ ਨੂੰ ਭਾਰਤ ਦੇ ਚੀਫ਼ ਜਸਟਿਸ ਐਨਵੀ ਰਮੰਨਾ ਨੂੰ ਇੱਕ ਪੱਤਰ ਲਿਖਿਆ ਹੈ।
ਇਸ ਪੱਤਰ ਵਿੱਚ ਉਨ੍ਹਾਂ ਤਿੰਨ ਖੇਤੀ ਕਾਨੂੰਨਾਂ ਬਾਰੇ ਰਿਪੋਰਟ ਨੂੰ ਜਲਦੀ ਤੋਂ ਜਲਦੀ ਜਨਤਕ ਕਰਨ ਜਾਂ ਕਮੇਟੀ ਨੂੰ ਅਜਿਹਾ ਕਰਨ ਲਈ ਅਧਿਕਾਰਤ ਕਰਨ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ।
ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਵੱਲੋਂ ਨਿਯੁਕਤ ਪੈਨਲ ਦੇ ਮੈਂਬਰਾਂ ਵਿੱਚੋਂ ਅਨਿਲ ਘਣਵਤ ਨੇ ਭਾਰਤ ਦੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਤਿੰਨ ਖੇਤੀ ਕਾਨੂੰਨਾਂ (Three Farm Laws) ਬਾਰੇ ਰਿਪੋਰਟ ਜਾਰੀ ਕਰਨ ਬਾਰੇ ਵਿਚਾਰ ਕਰਨ ਦੀ ਅਪੀਲ ਕੀਤੀ ਹੈ।