ਡਰੋਨ ਡਿੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ

ਪਿਸ਼ਾਵਰ: ਪਾਕਿਸਤਾਨ ਦੇ ਉੱਤਰ-ਪੱਛਮੀ ਸੂਬੇ ਖੈਬਰ ਪਖਤੂਨਖਵਾ ਦੇ ਬੰਨੂ ਜ਼ਿਲ੍ਹੇ ਵਿੱਚ ਕੁਆਡਕਾਪਟਰ ਡਰੋਨ ਡਿੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਬੱਚਾ ਜ਼ਖ਼ਮੀ ਹੋ ਗਿਆ। ਪੁਲੀਸ ਮੁਤਾਬਕ ਇਹ ਹਾਦਸਾ ਬੀਤੀ ਦੇਰ ਰਾਤ ਮੁਮੰਦ ਖੇਲ ਦੇ ਰਿਹਾਇਸ਼ੀ ਇਲਾਕੇ ਵਿੱਚ ਵਾਪਰਿਆ। ਸਥਾਨਕ ਲੋਕਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰਕੇ ਜ਼ਖ਼ਮੀ ਨੂੰ ਨੇੜਲੇ ਹਸਪਤਾਲ ਪਹੁੰਚਾਇਆ। ਹਸਪਤਾਲ ਪ੍ਰਸ਼ਾਸਨ ਨੇ ਪੁਸ਼ਟੀ ਕੀਤੀ ਹੈ ਕਿ ਜ਼ਖ਼ਮੀ ਬੱਚੇ ਦੀ ਹਾਲਤ ਖਤਰੇ ਤੋਂ ਬਾਹਰ ਹੈ। ਮ੍ਰਿਤਕ ਬੱਚਿਆਂ ਦੀਆਂ ਲਾਸ਼ਾਂ ਮੁਰਦਾਘਰ ਵਿੱਚ ਰਖਵਾਈਆਂ ਗਈਆਂ ਹਨ। ਮੌਕੇ ’ਤੇ ਪਹੁੰਚੇ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਇਹ ਡਰੋਨ ਕਿਸ ਕਿਸਮ ਦਾ ਸੀ ਅਤੇ ਇਹ ਹਾਦਸਾ ਕਿਹੜੇ ਹਾਲਾਤ ਵਿੱਚ ਵਾਪਰਿਆ।

Share: