ਗੁੁਰਦੁਆਰਾ ਸ੍ਰੀ ਪ੍ਰੀਵਾਰ ਵਿਛੋੜਾ ਸਾਹਿਬ ’ਚ ਸ਼ਹੀਦੀ ਜੋੜ ਮੇਲ ਸਮਾਪਤ

ਗੁੁਰਦੁਆਰਾ ਸ੍ਰੀ ਪ੍ਰੀਵਾਰ ਵਿਛੋੜਾ ਸਾਹਿਬ ’ਚ ਸ਼ਹੀਦੀ ਜੋੜ ਮੇਲ ਸਮਾਪਤ

ਘਨੌਲੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਾਏ ਜਾ ਰਹੇ ਸ਼ਹੀਦੀ ਪੰਦਰਵਾੜੇ ਅਧੀਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਅਗਵਾਈ ਅਧੀਨ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਵਿਖੇ ਚੱਲ ਰਹੇ ਸ਼ਹੀਦੀ ਜੋੜ ਮੇਲ ਦੀ ਅੱਜ ਸਮਾਪਤੀ ਹੋ ਗਈ। ਅੱਜ ਸਵੇਰੇ ਪੰਜ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਬਾਅਦ ਧਾਰਮਿਕ ਦੀਵਾਨ ਸਜਾਏ ਗਏ, ਜਿਸ ਦੌਰਾਨ ਸੰਗਤ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਹੋਰ ਸਿੰਘਾਂ ਦੀਆਂ ਸ਼ਹਾਦਤਾਂ ਨੂੰ ਸਿਜਦਾ ਕੀਤਾ।

ਸਮਾਪਤੀ ਸਮਾਰੋਹ ਮੌਕੇ ਭਾਈ ਊਦੈ ਸਿੰਘ ਦੀਵਾਨ ਹਾਲ ਵਿੱਚ ਸਜੀ ਧਾਰਮਿਕ ਸਟੇਜ ਤੋਂ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਸਾਬਕਾ ਮੰਤਰੀ ਡਾ ਦਲਜੀਤ ਸਿੰਘ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹੀਦੀ ਪੰਦਰਵਾੜੇ ਦੇ ਦਿਨਾਂ ਅੰਦਰ ਖੁਸ਼ੀ ਦੇ ਸਮਾਗਮਾਂ ਤੋਂ ਪਰਹੇਜ਼ ਕੀਤਾ ਜਾਵੇ। ਸ਼ਹੀਦੀ ਸਮਾਗਮ ਦੌਰਾਨ ਪੰਥ ਪ੍ਰਸਿੱਧ ਕੀਰਤਨੀ, ਰਾਗੀ ਅਤੇ ਢਾਡੀ ਜਥਿਆਂ ਤੋਂ ਇਲਾਵਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਸਕੂਲ ਦੇ ਬੱਚਿਆਂ ਨੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਇਸ ਮੌਕੇ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੁਖੀ ਬਾਬਾ ਸਤਨਾਮ ਸਿੰਘ, ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਸਿੰਘ ਚੀਮਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ, ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ ਅਮਰਜੀਤ ਸਿੰਘ ਜਿੰਦਵੜੀ, ਮੈਨੇਜਰ ਗੁਰਦੁਆਰਾ ਭੱਠਾ ਸਾਹਿਬ ਜਸਵੀਰ ਸਿੰਘ ਘੁੰਗਰਾਲੀ ਸਿੰਘਾਂ ਨੇ ਹਾਜ਼ਰੀ ਭਰੀ।

Share: