ਢਾਕਾ/ਨਵੀਂ ਦਿੱਲੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ (78) ਨੇ ਮੁਹੰਮਦ ਯੂਨਸ ਦੀ ਅਗਵਾਈ ਹੇਠਲੀ ਅੰਤਰਿਮ ਸਰਕਾਰ ’ਤੇ ਵਰ੍ਹਦਿਆਂ ਦੋਸ਼ ਲਾਇਆ ਕਿ ਉਹ ਗ਼ੈਰ-ਮੁਸਲਮਾਨਾਂ ’ਤੇ ਬੇਇੰਤਹਾ ਤਸ਼ੱਦਦ ਦੀ ਸਾਜ਼ਿਸ਼ ਘੜ ਰਹੀ ਹੈ। ਅਵਾਮੀ ਲੀਗ ਦੀ ਆਗੂ ਨੇ ਕਿਹਾ ਕਿ ਗ਼ੈਰ-ਕਾਨੂੰਨੀ ਢੰਗ ਨਾਲ ਸੱਤਾ ਹਾਸਲ ਕਰਨ ਵਾਲਾ ਮੌਜੂਦਾ ਨਿਜ਼ਾਮ ਧਾਰਮਿਕ ਘੱਟਗਿਣਤੀਆਂ ਨੂੰ ਸਾੜ ਕੇ ਖ਼ੌਫਨਾਕ ਮਿਸਾਲ ਕਾਇਮ ਕਰ ਰਿਹਾ ਹੈ। ਉਨ੍ਹਾਂ ਯੂਨਸ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਸਾਰੇ ਧਰਮਾਂ ਅਤੇ ਭਾਈਚਾਰਿਆਂ ਦੀ ਆਜ਼ਾਦੀ ’ਚ ਦਖ਼ਲ ਦੇ ਰਹੀ ਹੈ। ਬੰਗਲਾਦੇਸ਼ ਦੇ ਲੋਕ ਮਾੜੇ ਦਿਨਾਂ ਨੂੰ ਲੰਬੇ ਸਮੇਂ ਤੱਕ ਨਹੀਂ ਚੱਲਣ ਦੇਣਗੇ।
Posted inNews