ਚੰਡੀਗੜ੍ਹ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸੂਬੇ ਦੀ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਤੇ ਚਰਚਾ ਕਰਾਉਣੀ ਚਾਹੀਦੀ ਹੈ। ਜੇ ਸੂਬੇ ਵਿੱਚ ਅਮਨ ਸ਼ਾਂਤੀ ਹੋਵੇਗੀ ਤਾਂ ਹੀ ਲੋਕ ਕੰਮ ਕਰਨਗੇ। ਉਨ੍ਹਾਂ ਸਵਾਲ ਕੀਤਾ ਕਿ ਸਰਕਾਰ ਆਪਣੇ ਮੰਤਰੀਆਂ ਸੰਤਰੀਆਂ ਨੂੰ ਬਚਾਉਣ ਲਈ ਨਰੇਗਾ ਵਿੱਚ ਹੋਏ ਭ੍ਰਿਸ਼ਟਾਚਾਰ ਦੀ ਜਾਂਚ ਕਿਉਂ ਨਹੀਂ ਕਰਵਾ ਰਹੀ। ਇਸ ਬਾਰੇ ਮੁੱਖ ਮੰਤਰੀ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਸੁਨੀਲ ਜਾਖੜ ਨੇ ਕਿਹਾ ਕਿ ਹਰੇਕ ਮੰਚ ਉੱਤੇ ਪੰਜਾਬ ਦੇ ਭਰੇ ਖਜ਼ਾਨੇ ਦੀ ਗੱਲ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਗਰੀਬਾਂ ਨੂੰ ਹੁਣ 100 ਦੀ ਬਜਾਏ 125 ਦਿਨ ਰੁਜ਼ਗਾਰ ਮੁਹਈਆ ਕਰਵਾਕੇ ਗਰੀਬਾਂ ਦੇ ਸੱਚੇ ਹਮਦਰਦ ਹੋਣ ਦਾ ਸਬੂਤ ਦੇਵੇ।
Posted inNews
ਪੰਜਾਬ ਸਰਕਾਰ ਨੂੰ ਵਿਗੜ ਰਹੀ ਅਮਨ ਕਾਨੂੰਨ ਵਿਵਸਥਾ ’ਤੇ ਚਰਚਾ ਕਰਵਾਏ: ਸੁਨੀਲ ਜਾਖੜ

