ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ

ਟਰੰਪ ਵੱਲੋਂ ਿੲਰਾਨੀ ਪਰਮਾਣੂ ਪ੍ਰੋਗਰਾਮ ਖ਼ਿਲਾਫ਼ ਚਿਤਾਵਨੀ

ਪਾਮ ਬੀਚ (ਫਲੋਰਿਡਾ): ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਵਾਰਤਾ ਲਈ ਪੁੱਜੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦਾ ਫਲੋਰਿਡਾ ਸਥਿਤ ਆਪਣੀ ਰਿਹਾਇਸ਼ ’ਤੇ ਸਵਾਗਤ ਕੀਤਾ ਅਤੇ ਇਰਾਨ ਨੂੰ ਉਸ ਦਾ ਪਰਮਾਣੂ ਪ੍ਰੋਗਰਾਮ ਮੁੜ ਸ਼ੁਰੂ ਕਰਨ ਖ਼ਿਲਾਫ਼ ਚਿਤਾਵਨੀ ਦਿੱਤੀ। ਸ੍ਰੀ ਟਰੰਪ ਨੇ ਇਹ ਚਿਤਾਵਨੀ ਅਜਿਹੇ ਸਮੇਂ ਦਿੱਤੀ ਹੈ ਜਦੋਂ ਉਹ ਲਗਾਤਾਰ ਦਾਅਵਾ ਕਰ ਰਹੇ ਹਨ ਕਿ ਜੂਨ ’ਚ ਇਰਾਨ ਦੇ ਅਹਿਮ ਪਰਮਾਣੂ ਟਿਕਾਣਿਆਂ ’ਤੇ ਅਮਰੀਕੀ ਹਮਲਿਆਂ ਨਾਲ ਤਹਿਰਾਨ ਦੀ ਪਰਮਾਣੂ ਸਮਰੱਥਾ ਖਤਮ ਹੋ ਗਈ ਹੈ। ਇਜ਼ਰਾਇਲੀ ਅਧਿਕਾਰੀਆਂ ਦੇ ਹਵਾਲੇ ਨਾਲ ਸਥਾਨਕ ਮੀਡੀਆ ’ਚ ਰਿਪੋਰਟ ਹੈ ਕਿ ਇਰਾਨ, ਇਜ਼ਰਾਈਲ ’ਤੇ ਹਮਲਾ ਕਰਨ ’ਚ ਸਮਰੱਥ ਲੰਮੀ ਦੂਰੀ ਦੀਆਂ ਮਿਜ਼ਾਈਲਾਂ ਮੁੜ ਤਿਆਰ ਕਰ ਸਕਦਾ ਹੈ। ਸ੍ਰੀ ਟਰੰਪ ਨੇ ਪੱਤਰਕਾਰਾਂ ਨੂੰ ਕਿਹਾ, ‘‘ਹੁਣ ਮੈਂ ਸੁਣ ਰਿਹਾ ਹਾਂ ਕਿ ਇਰਾਨ ਮੁੜ ਕੋਸ਼ਿਸ਼ ਕਰ ਰਿਹਾ ਹੈ। ਜੇ ਉਹ ਅਜਿਹਾ ਕਰ ਰਹੇ ਹਨ ਤਾਂ ਉਨ੍ਹਾਂ ਨੂੰ ਦਬਾਉਣਾ ਪਵੇਗਾ। ਅਸੀਂ ਉਨ੍ਹਾਂ ਨੂੰ ਬੁਰੀ ਤਰ੍ਹਾਂ ਹਰਾ ਦੇਵਾਂਗੇ।’’

ਭਾਰਤ-ਪਾਕਿ ਜੰਗ ਰੁਕਵਾਉਣ ਦਾ ਚੇਤਾ ਕਰਵਾਿੲਆ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਡ ਨੇ ਸ੍ਰੀ ਨੇਤਨਯਾਹੂ ਨਾਲ ਦੁਵੱਲੀ ਮੀਟਿੰਗ ਦੌਰਾਨ ਭਾਰਤ-ਪਾਕਿਸਤਾਨ ਜੰਗ ਖ਼ਤਮ ਕਰਾਉਣ ਦਾ ਦਾਅਵਾ ਮੁੜ ਦੁਹਰਾਇਆ। ਉਨ੍ਹਾਂ ਕਿਹਾ ਕਿ ਵ੍ਹਾਈਟ ਹਾਊਸ ’ਚ ਆਪਣੇ ਦੂਜੇ ਕਾਰਜਕਾਲ ਦੇ ਪਹਿਲੇ ਸਾਲ ’ਚ ਉਨ੍ਹਾਂ ਹੁਣ ਤੱਕ ਅੱਠ ਜੰਗਾਂ ਰੁਕਵਾਈਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਅਰਮੀਨੀਆ ਤੇ ਅਜ਼ਰਬਾਇਜਾਨ ਵਿਚਾਲੇ ਜੰਗ ਰੁਕਵਾਈ, ਇਸ ਮਗਰੋਂ ਉਨ੍ਹਾਂ ਭਾਰਤ-ਪਾਕਿ ਵਿਚਾਲੇ ਸੰਘਰਸ਼ ਰੁਕਵਾਉਣ ਦਾ ਦਾਅਵਾ ਦੁਹਰਾਇਆ।

Share: