ਪਾਕਿਸਤਾਨ ’ਚ ਸੜਕ ਹਾਦਸਾ; 15 ਹਲਾਕ, 25 ਜ਼ਖ਼ਮੀ

ਲਾਹੌਰ: ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਇੱਕ ਬੱਸ ਅਤੇ ਵੈਨ ਦੀ ਆਹਮੋ-ਸਾਹਮਣੇ ਟੱਕਰ ਵਿੱਚ ਯੂਨੀਵਰਸਿਟੀ ਦੇ ਖਿਡਾਰੀਆਂ ਸਣੇ 15 ਜਣਿਆਂ ਦੀ ਮੌਤ ਹੋ ਗਈ ਤੇ 20 ਤੋਂ ਵੱਧ ਜ਼ਖ਼ਮੀ ਹੋ ਗਏ। ਇਹ ਹਾਦਸਾ ‘ਅੱਡਾ ਫਕੀਰ ਦੀ ਕੁੱਲੀ’ ਇਲਾਕੇ ਵਿੱਚ ਵਾਪਰਿਆ। ਫੈਸਲਾਬਾਦ ਦੇ ਡਿਪਟੀ ਕਮਿਸ਼ਨਰ ਅਲੀ ਅਕਬਰ ਭਿੰਡਰ ਅਨੁਸਾਰ ਯੂਨੀਵਰਸਿਟੀ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ (ਯੂ ਵੀ ਏ ਐੱਸ) ਦੇ ਖਿਡਾਰੀ ਇੱਕ ਖੇਡ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਲਾਹੌਰ ਜਾ ਰਹੇ ਸਨ। ਜਦੋਂ ਬੱਸ ਇੱਕ ਤੰਗ ਰਸਤੇ ’ਤੇ ਪਹੁੰਚੀ, ਤਾਂ ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਵੈਨ ਨਾਲ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਸਣੇ 15 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ 25 ਹੋਰ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਵਿੱਚੋਂ ਪੰਜ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਬੇ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਹਾਦਸੇ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਿਪੋਰਟ ਮੰਗੀ ਹੈ।

Share: