ਕੋਲਕਾਤਾ ਨਾਈਟ ਰਾਈਡਰਜ਼ ਮੁਸਤਾਫਿਜ਼ੁਰ ਰਹਿਮਾਨ ਨੂੰ ਰਿਲੀਜ਼ ਕਰੇ: ਬੀ ਸੀ ਸੀ ਆਈ

ਕੋਲਕਾਤਾ ਨਾਈਟ ਰਾਈਡਰਜ਼ ਮੁਸਤਾਫਿਜ਼ੁਰ ਰਹਿਮਾਨ ਨੂੰ ਰਿਲੀਜ਼ ਕਰੇ: ਬੀ ਸੀ ਸੀ ਆਈ

ਗੁਹਾਟੀ: ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇੰਡੀਅਨ ਪ੍ਰੀਮੀਅਰ ਲੀਗ (IPL) ਦੇ 2026 ਐਡੀਸ਼ਨ ਤੋਂ ਪਹਿਲਾਂ ਕੋਲਕਾਤਾ ਨਾਈਟ ਰਾਈਡਰਜ਼ (KKR) ਨੂੰ ਬੰਗਲਾਦੇਸ਼ੀ ਤੇਜ਼ ਗੇਂਦਬਾਜ਼ ਮੁਸਤਾਫਿਜ਼ੁਰ ਰਹਿਮਾਨ ਨੂੰ ਆਪਣੀ ਟੀਮ ਵਿੱਚੋਂ ਰਿਲੀਜ਼ ਕਰਨ ਲਈ ਕਿਹਾ ਹੈ। ਦੋਵਾਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਵਿੱਚ ਵਧਦੇ ਤਣਾਅ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ।

ਪਿਛਲੇ ਮਹੀਨੇ ਹੋਈ ਨਿਲਾਮੀ ਵਿੱਚ ਕੇ ਕੇ ਆਰ ਨੇ ਇਸ 30 ਸਾਲਾ ਖੱਬੇ ਹੱਥ ਦੇ ਗੇਂਦਬਾਜ਼ ਨੂੰ ਚੇਨਈ ਸੁਪਰ ਕਿੰਗਜ਼ ਅਤੇ ਦਿੱਲੀ ਕੈਪੀਟਲਜ਼ ਨਾਲ ਸਖ਼ਤ ਮੁਕਾਬਲੇ ਤੋਂ ਬਾਅਦ 9.20 ਕਰੋੜ ਰੁਪਏ ਵਿੱਚ ਖਰੀਦਿਆ ਸੀ। ਬੀ ਸੀ ਸੀ ਆਈ ਦੇ ਸਕੱਤਰ ਦੇਵਾਜੀਤ ਸੈਕੀਆ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਕੇ ਕੇ ਆਰ ਨੂੰ ਲੋੜ ਪੈਣ ‘ਤੇ ਉਸ ਦੀ ਜਗ੍ਹਾ ਕੋਈ ਹੋਰ ਖਿਡਾਰੀ ਚੁਣਨ ਦੀ ਇਜਾਜ਼ਤ ਦਿੱਤੀ ਜਾਵੇਗੀ। ਜਦੋਂ ਉਨ੍ਹਾਂ ਤੋਂ ਇਸ ਦਾ ਕਾਰਨ ਪੁੱਛਿਆ ਗਿਆ ਤਾਂ ਉਹਨਾਂ ਨੇ “ਹਾਲ ਹੀ ਵਿੱਚ ਹੋਏ ਵਿਕਾਸ” ਦਾ ਹਵਾਲਾ ਦਿੱਤਾ। ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਵਿੱਚ ਇੱਕ ਹਿੰਦੂ ਵਿਅਕਤੀ ਦੀ ਹੱਤਿਆ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਲੈ ਕੇ ਭਾਰਤ ਦੀ ਚਿੰਤਾ ਤੋਂ ਬਾਅਦ ਬੰਗਲਾਦੇਸ਼ੀ ਖਿਡਾਰੀ ਦੀ ਭਾਗੀਦਾਰੀ ਨੂੰ ਲੈ ਕੇ ਬੀ ਸੀ ਸੀ ਆਈ  ’ਤੇ ਦਬਾਅ ਲਗਾਤਾਰ ਵਧ ਰਿਹਾ ਸੀ।

Share: