ਰਾਜਸਥਾਨ ਵਿੱਚ ਹਾਈਵੇਅ ’ਤੇ ਬੱਸ ਪਲਟੀ; 3 ਹਲਾਕ, 10 ਜ਼ਖਮੀ

ਜੈਪੁਰ: ਸਾਂਚੋਰ ਤੋਂ ਜੈਪੁਰ ਜਾ ਰਹੀ ਇੱਕ ਬੱਸ ਅਹੋਰ ਪੁਲੀਸ ਸਟੇਸ਼ਨ ਖੇਤਰ ਦੇ ਨੇੜੇ ਇੱਕ ਹਾਈਵੇਅ ’ਤੇ ਪਲਟ ਗਈ ਜਿਸ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਐਤਵਾਰ ਦੇਰ ਰਾਤ ਵਾਪਰਿਆ। ਅਹੋਰ ਸਟੇਸ਼ਨ ਹਾਊਸ ਅਫਸਰ (ਐਸਐਚਓ) ਕਰਨ ਸਿੰਘ ਅਨੁਸਾਰ ਇਹ ਹਾਦਸਾ ਉਦੋਂ ਹੋਇਆ ਜਦੋਂ ਬੱਸ ਦਾ ਡਰਾਈਵਰ ਕੰਟਰੋਲ ਗੁਆ ਬੈਠਾ ਅਤੇ ਇਹ ਬੱਸ ਹਾਈਵੇਅ ’ਤੇ ਪਲਟ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲੀਸ ਅਤੇ ਸਥਾਨਕ ਨਿਵਾਸੀ ਮੌਕੇ ’ਤੇ ਪਹੁੰਚੇ ਅਤੇ ਬਚਾਅ ਕਾਰਜ ਸ਼ੁਰੂ ਕੀਤੇ। ਉਨ੍ਹਾਂ ਜ਼ਖਮੀ ਯਾਤਰੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਭੇਜਿਆ ਜਿੱਥੇ ਜ਼ਖਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਪੁਲੀਸ ਨੇ ਕਿਹਾ ਕਿ ਮ੍ਰਿਤਕਾਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

Share: