ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ਵਿੱਚ ਹੋਵੇਗੀ ਪੇਸ਼

ਕੰਗਨਾ ਰਣੌਤ ਅੱਜ ਬਠਿੰਡਾ ਅਦਾਲਤ ਵਿੱਚ ਹੋਵੇਗੀ ਪੇਸ਼

ਬਠਿੰਡਾ: ਬੌਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਨੌਤ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਵੇਗੀ। ਕੰਗਨਾ ਰਣੌਤ ਵੱਲੋਂ ਅਦਾਲਤ ਵਿੱਚ ਨਿੱਜੀ ਹਾਜ਼ਰੀ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਗਈ ਸੀ। ਪਿਛਲੀ ਸੁਣਵਾਈ ਦੌਰਾਨ ਬੀਬੀ ਮਹਿੰਦਰ ਕੌਰ ਦੇ ਵਕੀਲ ਰਘਵੀਰ ਸਿੰਘ ਬੈਨੀਵਾਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਕੰਗਨਾ ਰਣੌਤ ਦੇ ਵਕੀਲ ਵੱਲੋਂ ਹਾਜ਼ਰੀ ਤੋਂ ਛੋਟ ਦੀ ਮੰਗ ਕੀਤੀ ਗਈ। ਹਾਲਾਂਕਿ, ਅਦਾਲਤ ਨੇ ਕੰਗਨਾ ਰਣੌਤ ਨੂੰ 15 ਜਨਵਰੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਸਪਸ਼ਟ ਨਿਰਦੇਸ਼ ਜਾਰੀ ਕੀਤੇ ਸਨ। ਇਸ ਦਰਮਿਆਨ ਕੰਗਨਾ ਵੱਲੋਂ ਇਸ ਮਾਮਲੇ ਨੂੰ ਖਤਮ ਕਰਨ ਲਈ ਸੁਪਰੀਮ ਕੋਰਟ ਵਿੱਚ ਅਪੀਲ ਵੀ ਦਾਇਰ ਕੀਤੀ ਗਈ ਸੀ, ਪਰ ਸਿਖਰਲੀ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਖ਼ਾਰਜ ਕਰ ਦਿੱਤੀ। ਹੁਣ ਅਦਾਲਤੀ ਹੁਕਮਾਂ ਦੇ ਮੱਦੇਨਜ਼ਰ ਕੰਗਨਾ ਦੀ ਅੱਜ ਬਠਿੰਡਾ ਕੋਰਟ ਵਿੱਚ ਪੇਸ਼ੀ ਨਿਸ਼ਚਿਤ ਮੰਨੀ ਜਾ ਰਹੀ ਹੈ।

Share: