ਨਵੀਂ ਦਿੱਲੀ: ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਦੀ ਅਗਵਾਈ ਵਾਲੇ ਰੱਖਿਆ ਖਰੀਦ ਬੋਰਡ ਨੇ ਫਰਾਂਸ ਦੀ ਕੰਪਨੀ ਦਾਸੋ (Dassault) ਤੋਂ 114 ਰਾਫੇਲ ਲੜਾਕੂ ਜਹਾਜ਼ਾਂ ਦੀ ਖਰੀਦ ਸਬੰਧੀ ਤਜਵੀਜ਼ ਨੂੰ ਮਨਜ਼ੂਰ ਕਰ ਲਿਆ ਹੈ। ਸੂਤਰਾਂ ਨੇ ਕਿਹਾ ਕਿ ਇਸ ਖਰੀਦ ਤਜਵੀਜ਼ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਪੱਧਰ ’ਤੇ ਹਰੀ ਝੰਡੀ ਦਿੱਤੀ ਜਾਵੇਗੀ ਜਦੋਂ ਉਹ ਅਗਲੀ ਰੱਖਿਆ ਐਕੁਜ਼ੀਸ਼ਨ ਕੌਂਸਲ (DAC) ਦੀ ਪ੍ਰਧਾਨਗੀ ਕਰਨਗੇ। ਡੀਏਸੀ ਰੱਖਿਆ ਮੰਤਰਾਲੇ ਦੀ ਫੈਸਲਾ ਲੈਣ ਵਾਲੀ ਸਿਖਰਲੀ ਸੰਸਥਾ ਹੈ। ਉਂਝ ਅੰਤਿਮ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਵੱਲੋਂ ਲਏ ਜਾਣ ਦੀ ਉਮੀਦ ਹੈ। ਭਾਰਤ ਅਤੇ ਫਰਾਂਸ ਜੈੱਟਾਂ ਦੇ ਖਰੀਦ ਸੌਦੇ ’ਤੇ ਫਰਵਰੀ ਵਿਚ ਮੋਹਰ ਲਗਾਉਣ ਦੀ ਕੋਸ਼ਿਸ਼ ਕਰਨਗੇ। ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਵਿਚਕਾਰ ਇੱਕ ਮੀਟਿੰਗ ਫਰਵਰੀ ਲਈ ਤਜਵੀਜ਼ਤ ਹੈ। ਸੂਤਰਾਂ ਨੇ ਕਿਹਾ ਕਿ ਰਾਫੇਲ ਸੌਦੇ ਦਾ ਭਾਰਤ ਦੀਆਂ ਐਡਵਾਂਸਡ ਮੀਡੀਅਮ ਕੰਬੈਟ ਏਅਰਕ੍ਰਾਫਟ (AMCA) ਅਤੇ ਲਾਈਟ ਕੰਬੈਟ ਏਅਰਕ੍ਰਾਫਟ ਤੇਜਸ ਮਾਰਕ-2 ਬਣਾਉਣ ਦੀਆਂ ਯੋਜਨਾਵਾਂ ’ਤੇ ਕੋਈ ਅਸਰ ਨਹੀਂ ਪਵੇਗਾ। ਏਐਮਸੀਏ ਪੰਜਵੀਂ ਪੀੜ੍ਹੀ ਦਾ ਜਹਾਜ਼ ਹੈ।
Posted inNew Delhi
ਰੱਖਿਆ ਸਕੱਤਰ ਦੀ ਅਗਵਾਈ ਵਾਲੀ ਕਮੇਟੀ ਵੱਲੋਂ 114 ਰਾਫੇਲ ਜਹਾਜ਼ਾਂ ਦੀ ਖਰੀਦ ਨੂੰ ਮਨਜ਼ੂਰੀ

