Punjab News: ਪੁਲੀਸ ਮੁਕਾਬਲੇ ਦੌਰਾਨ ਗੈਂਗਸਟਰ ਕਾਬੂ

ਬਠਿੰਡਾ: ਬਠਿੰਡਾ ਦੇ ਪਿੰਡ ਕੋਟਸ਼ਮੀਰ ਨੇੜੇ ਅੱਜ ਸਵੇਰੇ ਪੁਲੀਸ ਨੇ ਇੱਕ ਵੱਡੀ ਕਾਰਵਾਈ ਦੌਰਾਨ ਇੱਕ ਕਰੋੜ ਰੁਪਏ ਦੀ ਫਰੋਤੀ ਮੰਗਣ ਵਾਲੇ ਗੈਂਗਸਟਰ ਸੇਵਕ ਸਿੰਘ ਨੂੰ ਕਾਬੂ ਕੀਤਾ ਹੈ।ਇਸ ਮੌਕੇ ਉਸ ਕੋਲੋਂ ਇੱਕ ਦੇਸੀ ਪਿਸਤੌਲ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਦੋਸ਼ੀ ਨੇ ਮੋਹਾਲੀ ਦੇ ਇੱਕ ਇਮੀਗ੍ਰੇਸ਼ਨ ਕਾਰੋਬਾਰੀ ਨੂੰ ਫੋਨ ਕਰਕੇ ਇੱਕ ਕਰੋੜ ਰੁਪਏ ਦੀ ਫਰੋਤੀ ਮੰਗੀ ਸੀ, ਜਿਸ ਤੋਂ ਬਾਅਦ ਪੁਲੀਸ ਨੇ ਤੁਰੰਤ ਕਾਰਵਾਈ ਸ਼ੁਰੂ ਕੀਤੀ।

ਪੁਲੀਸ ਮੁਤਾਬਕ ਗੈਂਗਸਟਰ ਮੋਟਰਸਾਈਕਲ ’ਤੇ ਆਪਣੇ ਪਿੰਡ ਵੱਲ ਆ ਰਿਹਾ ਸੀ ਜਕੋਂ ਕੋਟਸ਼ਮੀਰ ਨੇੜੇ ਪੁਲੀਸ ਨਾਲ ਉਸ ਦਾ ਮੁਕਾਬਲਾ ਹੋ ਗਿਆ। ਇਸ ਦੌਰਾਨ ਮੁਲਜ਼ਮ ਨੇ ਪੁਲੀਸ ’ਤੇ ਫਾਇਰਿੰਗ ਕੀਤੀ, ਜਿਸ ਦੀ ਜਵਾਬੀ ਕਾਰਵਾਈ ਦੌਰਾਨ ਗੈਂਗਸਟਰ ਦੀ ਲੱਤ ’ਚ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਬਠਿੰਡਾ ਦੇ ਐੱਸਐੱਸਪੀ ਡਾ. ਯਜੋਤੀ ਯਾਦਵ ਨੇ ਮੌਕੇ ’ਤੇ ਪੁੱਜ ਕੇ ਸਥਿਤੀ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਦੱਸਿਆ ਕਿ ਸੇਵਕ ਸਿੰਘ ’ਤੇ ਪਹਿਲਾਂ ਦੋ ਮਾਮਲੇ ਦਰਜ ਹਨ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
Share: