ਕਈ ਰਾਜਾਂ ‘ਚ ਚੱਕਰਵਾਤੀ ਤੂਫਾਨ ਜਵਾਦ ਦਾ ਖ਼ਤਰਾ

ਕਈ ਰਾਜਾਂ ‘ਚ ਚੱਕਰਵਾਤੀ ਤੂਫਾਨ ਜਵਾਦ ਦਾ ਖ਼ਤਰਾ

ਨਵੀਂ ਦਿੱਲੀ: ਦੇਸ਼ ਦੇ ਕਈ ਰਾਜਾਂ ਵਿੱਚ ਚੱਕਰਵਾਤ ਜਵਾਦ (Cyclone Jawad) ਦਾ ਖ਼ਤਰਾ ਮੰਡਰਾ ਰਿਹਾ ਹੈ। ਗੁਜਰਾਤ (Gujarat) ‘ਚ ਤਬਾਹੀ ਮਚਾਉਣ ਤੋਂ ਬਾਅਦ ਚੱਕਰਵਾਤੀ ਤੂਫਾਨ ਪੱਛਮੀ ਬੰਗਾਲ, ਓਡੀਸ਼ਾ ਅਤੇ ਆਂਧਰਾ ਪ੍ਰਦੇਸ਼ (Andra Pardesh) ਦੇ ਤੱਟੀ ਖੇਤਰਾਂ ਵੱਲ ਵਧ ਰਿਹਾ ਹੈ। ਚੱਕਰਵਾਤੀ ਤੂਫਾਨ ਦੇ 4 ਦਸੰਬਰ ਯਾਨੀ ਕੱਲ੍ਹ ਨੂੰ ਓਡੀਸ਼ਾ (Odisha) ਤੱਟ ਨਾਲ ਟਕਰਾਉਣ ਦੀ ਸੰਭਾਵਨਾ ਹੈ। ਇਸ ਕਾਰਨ ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ ਵਿੱਚ ਭਾਰੀ ਮੀਂਹ (Heavy Rain) ਦੀ ਭਵਿੱਖਬਾਣੀ ਕੀਤੀ ਗਈ ਹੈ। ਤੂਫਾਨ ਦੇ ਖਤਰੇ ਦੇ ਮੱਦੇਨਜ਼ਰ ਨੀਵੇਂ ਇਲਾਕਿਆਂ ‘ਚ ਰਹਿਣ ਵਾਲੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਸਕਦੀ ਹੈ ਹਵਾ: ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਚੱਕਰਵਾਤੀ ਤੂਫ਼ਾਨ ਜਵਾਦ (Cyclone Jawad) ਦੇ ਤੱਟ ਨਾਲ ਟਕਰਾਉਣ ਤੋਂ ਬਾਅਦ ਹਵਾ ਦੀ ਰਫ਼ਤਾਰ 100 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਜਵਾਦ (Cyclone Jawad) ਦੇ ਖਤਰੇ ਦੇ ਮੱਦੇਨਜ਼ਰ, ਓਡੀਸ਼ਾ ਦੇ ਚਾਰ ਜ਼ਿਲ੍ਹਿਆਂ- ਗਜਪਤੀ, ਗੰਜਮ, ਪੁਰੀ ਅਤੇ ਜਗਤਸਿੰਘਪੁਰ ਵਿੱਚ ਭਾਰਤੀ ਮੌਸਮ ਵਿਭਾਗ (IMD) ਵੱਲੋਂ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਬਾਕੀ ਦੇ ਸੱਤ ਜ਼ਿਲ੍ਹਿਆਂ- ਕੇਂਦਰਪਾੜਾ, ਕਟਕ, ਖੁਰਦਾ, ਨਯਾਗੜ੍ਹ, ਕੰਧਮਾਲ, ਰਾਏਗੜਾ, ਕੋਰਾਪੁਟ ਜ਼ਿਲ੍ਹੇ ਦੇ ਔਰੇਂਜ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ ਤੇ ਤੱਟ ਰੱਖਿਅਕ ਟੀਮਾਂ ਨੂੰ ਚੱਕਰਵਾਤੀ ਤੂਫ਼ਾਨ ਜਵਾਦ ਨਾਲ ਨਜਿੱਠਣ ਲਈ ਉੜੀਸਾ ਵਿੱਚ ਤਾਇਨਾਤ ਕੀਤਾ ਗਿਆ ਹੈ। ਉੜੀਸਾ ਦੇ ਤੱਟ ਨਾਲ ਟਕਰਾਉਣ ਤੋਂ ਬਾਅਦ ਜਵਾਦ ਚੱਕਰਵਾਤੀ ਤੂਫਾਨ ਪੱਛਮੀ ਬੰਗਾਲ ਵਿੱਚ ਵੀ ਤਬਾਹੀ ਮਚਾ ਸਕਦਾ ਹੈ। ਬੰਗਾਲ ਸਰਕਾਰ ਚੱਕਰਵਾਤ ਨੂੰ ਲੈ ਕੇ ਚੌਕਸ ਹੈ ਤੇ ਕੋਲਕਾਤਾ ਸਮੇਤ 7 ਜ਼ਿਲਿਆਂ ‘ਚ NDRF ਦੀਆਂ ਕਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਆਂਧਰਾ ਪ੍ਰਦੇਸ਼ ਵਿੱਚ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਗੁਜਰਾਤ ਦੇ ਕਈ ਹਿੱਸਿਆਂ ‘ਚ ਤੂਫਾਨ ਜਵਾਦ ਕਾਰਨ ਭਾਰੀ ਮੀਂਹ ਪਿਆ ਸੀ ਅਤੇ ਇਸ ਕਾਰਨ ਕਈ ਕਿਸ਼ਤੀਆਂ ਡੁੱਬ ਗਈਆਂ ਸਨ। ਉਦੋਂ ਤੋਂ 10 ਤੋਂ ਵੱਧ ਮਛੇਰੇ ਲਾਪਤਾ ਦੱਸੇ ਜਾ ਰਹੇ ਹਨ।NDRF ਦੀਆਂ 29 ਟੀਮਾਂ ਤਾਇਨਾਤ : ਕੇਂਦਰੀ ਗ੍ਰਹਿ ਮੰਤਰਾਲੇ (MHA) ਚੱਕਰਵਾਤ ਜਵਾਦ ਦੀ ਸਥਿਤੀ ‘ਤੇ 24 ਘੰਟੇ ਨਜ਼ਰ ਰੱਖ ਰਿਹਾ ਹੈ ਅਤੇ ਸਾਰੇ ਤੱਟਵਰਤੀ ਰਾਜਾਂ ਵਿੱਚ NDRF ਦੀਆਂ ਕੁੱਲ 29 ਟੀਮਾਂ ਤਾਇਨਾਤ ਕੀਤੀਆਂ ਹਨ, ਜਦਕਿ 33 ਟੀਮਾਂ ਨੂੰ ਸਟੈਂਡਬਾਏ ‘ਤੇ ਰੱਖਿਆ ਗਿਆ ਹੈ। ਭਾਰਤੀ ਤੱਟ ਰੱਖਿਅਕ ਅਤੇ ਜਲ ਸੈਨਾ ਨੇ ਤੂਫਾਨ ਤੋਂ ਬਾਅਦ ਸਥਿਤੀ ਨਾਲ ਨਜਿੱਠਣ ਲਈ ਜਹਾਜ਼ ਅਤੇ ਹੈਲੀਕਾਪਟਰ ਵੀ ਤਾਇਨਾਤ ਕੀਤੇ ਹਨ। ਇਸ ਤੋਂ ਇਲਾਵਾ ਜੇਕਰ ਲੋੜ ਪਈ ਤਾਂ ਫੌਜ ਅਤੇ ਹਵਾਈ ਸੈਨਾ ਦੀ ਵੀ ਮਦਦ ਲਈ ਜਾਵੇਗੀ।

ਉਧਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi on Cyclone) ਚੱਕਰਵਾਤ ਜਵਾਦ ਦੀ ਨੇੜਿਓਂ ਨਿਗਰਾਨੀ ਕਰ ਰਹੇ ਹਨ ਅਤੇ ਵੀਰਵਾਰ ਨੂੰ ਇੱਕ ਉੱਚ ਪੱਧਰੀ ਮੀਟਿੰਗ ਵਿੱਚ ਰਾਜਾਂ, ਕੇਂਦਰ ਸਰਕਾਰ ਦੇ ਮੰਤਰਾਲਿਆਂ ਅਤੇ ਸਬੰਧਤ ਏਜੰਸੀਆਂ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਅਧਿਕਾਰੀਆਂ ਨੂੰ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਪੀਐਮ ਮੋਦੀ ਨੇ ਲੋਕਾਂ ਨੂੰ ਸੁਰੱਖਿਅਤ ਪਨਾਹਗਾਹਾਂ ਤੱਕ ਪਹੁੰਚਾਉਣ, ਬਿਜਲੀ, ਦੂਰਸੰਚਾਰ, ਸਿਹਤ ਅਤੇ ਪੀਣ ਵਾਲੇ ਪਾਣੀ ਵਰਗੀਆਂ ਜ਼ਰੂਰੀ ਸੇਵਾਵਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਸਥਿਤੀ ਵਿੱਚ ਉਨ੍ਹਾਂ ਨੂੰ ਤੁਰੰਤ ਬਹਾਲ ਕਰਨ ਲਈ ਹਰ ਸੰਭਵ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।

ਚੱਕਰਵਾਤੀ ਤੂਫਾਨ ਜਵਾਦ ਦੇ ਖਤਰੇ ਨੂੰ ਦੇਖਦੇ ਹੋਏ ਈਸਟ ਕੋਸਟ ਰੇਲਵੇ ਨੇ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ 3 ਅਤੇ 4 ਦਸੰਬਰ ਨੂੰ 95 ਟਰੇਨਾਂ ਨੂੰ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਕਿ ਦੱਖਣ-ਪੂਰਬੀ ਬੰਗਾਲ ਦੀ ਖਾੜੀ ਵਿੱਚ ਬਣ ਰਿਹਾ ਘੱਟ ਹਵਾ ਦਾ ਦਬਾਅ ਡੂੰਘੇ ਦਬਾਅ ਵਿੱਚ ਵਧਣ ਅਤੇ ਇਸ ਤੋਂ ਬਾਅਦ ਚੱਕਰਵਾਤੀ ਤੂਫ਼ਾਨ ਦਾ ਰੂਪ ਧਾਰਨ ਕਰਨ ਦੀ ਸੰਭਾਵਨਾ ਹੈ। ਸ਼ਨੀਵਾਰ ਸਵੇਰੇ ਇਸ ਦੇ ਪੱਛਮੀ ਮੱਧ ਬੰਗਾਲ ਦੀ ਖਾੜੀ, ਉੱਤਰੀ ਆਂਧਰਾ ਪ੍ਰਦੇਸ਼ ਤੱਟ-ਦੱਖਣੀ ਉੜੀਸਾ ਤੱਟ ‘ਤੇ ਪਹੁੰਚਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਨੇ ਕਿਹਾ ਕਿ ਇਸ ਦੇ ਪ੍ਰਭਾਵ ਕਾਰਨ ਪੂਰਬੀ ਮਿਦਨਾਪੁਰ ਵਿੱਚ ਇੱਕ ਜਾਂ ਦੋ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਪੱਛਮੀ ਮਿਦਨਾਪੁਰ, ਝਾਰਗ੍ਰਾਮ ਅਤੇ ਹਾਵੜਾ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

Share: