Badrinath and Kedarnath Temples: ਬਦਰੀਨਾਥ ਤੇ ਕੇਦਾਰਨਾਥ ਮੰਦਰਾਂ ਵਿੱਚ ਗੈਰ-ਹਿੰਦੂਆਂ ਦੇ ਦਾਖਲੇ ’ਤੇ ਪਾਬੰਦੀ ਲਗਾਉਣ ਦੀ ਤਿਆਰੀ

Badrinath and Kedarnath Temples: ਬਦਰੀਨਾਥ ਤੇ ਕੇਦਾਰਨਾਥ ਮੰਦਰਾਂ ਵਿੱਚ ਗੈਰ-ਹਿੰਦੂਆਂ ਦੇ ਦਾਖਲੇ ’ਤੇ ਪਾਬੰਦੀ ਲਗਾਉਣ ਦੀ ਤਿਆਰੀ

ਦੇਹਰਾਦੂਨ: ਬਦਰੀਨਾਥ, ਕੇਦਾਰਨਾਥ ਅਤੇ ਗੰਗੋਤਰੀ ਮੰਦਰਾਂ ਵਿੱਚ ਗੈਰ-ਹਿੰਦੂਆਂ ਦੇ ਦਾਖਲੇ ’ਤੇ ਪਾਬੰਦੀ ਲੱਗ ਸਕਦੀ ਹੈ ਜਿਸ ਸਬੰਧੀ ਪ੍ਰਸਤਾਵ ਨੂੰ ਇਸ ਹਫ਼ਤੇ ਦੇ ਅੰਤ ਵਿੱਚ ਮਨਜ਼ੂਰੀ ਮਿਲਣ ਦੀ ਸੰਭਾਵਨਾ ਹੈ। ਇੱਕ ਮੰਦਰ ਕਮੇਟੀ ਦੇ ਅਧਿਕਾਰੀ ਨੇ ਅੱਜ ਦੱਸਿਆ ਕਿ ਇਸ ਸਬੰਧੀ ਸਾਰੀਆਂ ਧਿਰਾਂ ਨੇ ਸਹਿਮਤੀ ਜਤਾ ਦਿੱਤੀ ਹੈ। ਹਾਲਾਂਕਿ, ਚਾਰ ਪਵਿੱਤਰ ਸਥਾਨਾਂ ਵਿੱਚੋਂ ਇੱਕ ਯਮੁਨੋਤਰੀ ਮੰਦਰ ਕਮੇਟੀ ਨੇ ਹਾਲੇ ਤੱਕ ਇਸ ਮਾਮਲੇ ’ਤੇ ਕੋਈ ਫੈਸਲਾ ਨਹੀਂ ਹੈ।

ਬਦਰੀਨਾਥ ਕੇਦਾਰਨਾਥ ਮੰਦਰ ਕਮੇਟੀ ਦੇ ਚੇਅਰਮੈਨ ਹੇਮੰਤ ਦਿਵੇਦੀ ਨੇ ਦੱਸਿਆ ਕਿ ਕਮੇਟੀ ਨੇ ਮੰਦਰ ਖੇਤਰਾਂ ਵਿੱਚ ਗੈਰ-ਹਿੰਦੂਆਂ ਦੇ ਦਾਖਲੇ ‘ਤੇ ਪਾਬੰਦੀ ਲਗਾਉਣ ਬਾਰੇ ਸੰਤਾਂ, ਤੀਰਥ ਪੁਜਾਰੀਆਂ ਅਤੇ ਸਥਾਨਕ ਲੋਕਾਂ ਸਮੇਤ ਸਾਰੇ ਹਿੱਸੇਦਾਰਾਂ ਵਿਚਕਾਰ ਸਹਿਮਤੀ ਬਣਾ ਲਈ ਹੈ। ਗੰਗੋਤਰੀ ਮੰਦਰ ਕਮੇਟੀ ਪਹਿਲਾਂ ਹੀ ਆਪਣਾ ਫੈਸਲਾ ਲੈ ਚੁੱਕੀ ਹੈ।

ਦਿਵੇਦੀ ਨੇ ਕਿਹਾ, ‘ਇਸ ਪ੍ਰਸਤਾਵ ਨੂੰ ਇਸ ਹਫ਼ਤੇ ਦੇ ਅੰਤ ਵਿੱਚ ਮੰਦਰ ਕਮੇਟੀ ਬੋਰਡ ਦੀ ਮੀਟਿੰਗ ਵਿੱਚ ਰਸਮੀ ਤੌਰ ‘ਤੇ ਮਨਜ਼ੂਰੀ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਇਹ ਨਿਯਮ ਬਦਰੀਨਾਥ ਅਤੇ ਕੇਦਾਰਨਾਥ ਮੰਦਰਾਂ ‘ਤੇ ਲਾਗੂ ਹੋਵੇਗਾ। ਗੈਰ-ਹਿੰਦੂਆਂ ਦੇ ਦਾਖਲੇ ‘ਤੇ ਪਾਬੰਦੀ ਆਦਿ ਸ਼ੰਕਰਾਚਾਰੀਆ ਦੇ ਸਮੇਂ ਤੋਂ ਹੀ ਹੈ, ਅਤੇ ਸਾਡਾ ਸੰਵਿਧਾਨ ਸਾਨੂੰ ਆਪਣੇ ਧਾਰਮਿਕ ਸਥਾਨਾਂ ਦਾ ਪ੍ਰਬੰਧਨ ਕਰਨ ਦਾ ਅਧਿਕਾਰ ਵੀ ਦਿੰਦਾ ਹੈ।’

ਉਨ੍ਹਾਂ ਨੇ ਕਿਹਾ, ‘ਬਦਰੀਨਾਥ ਅਤੇ ਕੇਦਾਰਨਾਥ ਤੀਰਥ ਸਥਾਨ ਸੈਰ-ਸਪਾਟਾ ਸਥਾਨ ਨਹੀਂ ਹਨ ਸਗੋਂ ਆਸਥਾ ਦੇ ਕੇਂਦਰ ਹਨ।’

Share: