ਫਗਵਾੜਾ: ਫਗਵਾੜਾ-ਹੁਸ਼ਿਆਰਪੁਰ ਰੋਡ ‘ਤੇ ਬੀਤੀ ਰਾਤ ਇੱਕ ਬੱਸ ਦੀ ਲਪੇਟ ਵਿੱਚ ਆਉਣ ਨਾਲ ਇੱਕ ਪੁਲੀਸ ਇੰਸਪੈਕਟਰ ਦੀ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆਂ ਪਿੰਡ ਲੱਖਪੁਰ ਦੇ ਰਹਿਣ ਵਾਲੇ ਨਿਰਮਲਜੀਤ ਨੇ ਦੱਸਿਆ ਕਿ ਜਦੋਂ ਉਹ ਘਰ ਪਰਤ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਇੱਕ ਵਿਅਕਤੀ ਬੱਸ ਦੀ ਟੱਕਰ ਤੋਂ ਬਾਅਦ ਸੜਕ ‘ਤੇ ਜ਼ਖਮੀ ਹਾਲਤ ਵਿੱਚ ਪਿਆ ਸੀ। ਉਸ ਨੇ ਤੁਰੰਤ ਪੀੜਤ ਨੂੰ ਆਪਣੀ ਨਿੱਜੀ ਗੱਡੀ ਵਿੱਚ ਸਿਵਲ ਹਸਪਤਾਲ ਫਗਵਾੜਾ ਪਹੁੰਚਾਇਆ,ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਇੰਸਪੈਕਟਰ ਰਾਜਵਿੰਦਰ ਸਿੰਘ ਵਜੋਂ ਹੋਈ ਹੈ,ਜੋ ਹੁਸ਼ਿਆਰਪੁਰ ਦੇ ਖੁਸ਼ਾਲਪੁਰ ਦਾ ਰਹਿਣ ਵਾਲਾ ਸੀ ਅਤੇ ਜਲੰਧਰ ਵਿਖੇ ਪੰਜਾਬ ਆਰਮਡ ਪੁਲੀਸ (PAP) ਵਿੱਚ ਤਾਇਨਾਤ ਦੱਸਿਆ ਜਾ ਰਿਹਾ ਹੈ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਪੁਸ਼ਟੀ ਕੀਤੀ ਕਿ ਰਾਜਵਿੰਦਰ ਸਿੰਘ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਇਹ ਹਾਦਸਾ ਹੁਸ਼ਿਆਰਪੁਰ ਰੋਡ ‘ਤੇ ਬਣੇ ਫਲਾਈਓਵਰ ‘ਤੇ ਵਾਪਰਿਆ ਹੈ।
Posted inKapurthala
ਸੜਕ ਹਾਦਸੇ ਵਿੱਚ ਪੁਲੀਸ ਇੰਸਪੈਕਟਰ ਦੀ ਮੌਤ

