pro-Khalistan graffiti: ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੇ ਦੋਸ਼ ਹੇਠ ਦੋ ਕਾਬੂ

ਨਵੀਂ ਦਿੱਲੀ: ਦਿੱਲੀ ਪੁਲਿਸ ਨੇ ਗਣਤੰਤਰ ਦਿਵਸ ਤੋਂ ਪਹਿਲਾਂ ਦਿੱਲੀ ਵਿੱਚ ਦੋ ਥਾਵਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਦੋਸ਼ ਵਿੱਚ ਸਿੱਖਸ ਫਾਰ ਜਸਟਿਸ (ਐਸ.ਐਫ.ਜੇ.) ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਧਿਕਾਰੀ ਨੇ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਬਲਜਿੰਦਰ ਅਤੇ ਉਸ ਦੇ ਸਾਥੀ ਰੋਹਿਤ ਉਰਫ਼ ਕੀਰਥ ਵਜੋਂ ਹੋਈ ਹੈ। ਪੁਲੀਸ ਅਨੁਸਾਰ ਦੋਵੇਂ ਕਥਿਤ ਤੌਰ ’ਤੇ ਕੈਨੇਡਾ ਸਥਿਤ ਐਸ.ਐਫ.ਜੇ. ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਜਿਨ੍ਹਾਂ ਨੇ 26 ਜਨਵਰੀ ਤੋਂ ਕੁਝ ਦਿਨ ਪਹਿਲਾਂ ਸ਼ਹਿਰ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਵਿੱਚ ਜਨਤਕ ਥਾਵਾਂ ’ਤੇ ਨਾਅਰੇ ਲਿਖੇ। ਇਸ ਸਬੰਧੀ ਉਨ੍ਹਾਂ ਨੂੰ 2 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, ‘ਇਨ੍ਹਾਂ ਦੋਵੇਂ ਜਣਿਆਂ ਨੇ ਦਿੱਲੀ ਵਿੱਚ ਦੋ ਥਾਵਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਸਨ।’ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਸਾਜ਼ਿਸ਼ ਕਥਿਤ ਤੌਰ ’ਤੇ ਕੈਨੇਡਾ ਤੋਂ ਰਚੀ ਗਈ ਸੀ, ਜਿੱਥੇ ਪੰਨੂ ਦੇ ਇੱਕ ਨਜ਼ਦੀਕੀ ਸਾਥੀ ਨੇ ਇਨ੍ਹਾਂ ਦੋਵਾਂ ਨਾਲ ਸੰਪਰਕ ਕੀਤਾ ਸੀ।

Share: