ਦਿੱਲੀ ਦੀ ਆਬੋ ਹਵਾ ‘ਮਾੜੀ’ ਸ਼੍ਰੇਣੀ ’ਚ

ਨਵੀਂ ਦਿੱਲੀ: ਦਿੱਲੀ ਦੀ ਹਵਾ ਦੀ ਗੁਣਵੱਤਾ ਸ਼ੁੱਕਰਵਾਰ ਨੂੰ ਮਾੜੀ ਸ਼੍ਰੇਣੀ ਵਿੱਚ ਰਹੀ ਅਤੇ ਸਵੇਰੇ 9 ਵਜੇ ਕੁੱਲ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 225 ਦਰਜ ਕੀਤਾ ਗਿਆ ਜਦੋਂ ਕਿ ਘੱਟੋ-ਘੱਟ ਤਾਪਮਾਨ 9.1 ਡਿਗਰੀ ਸੈਲਸੀਅਸ ’ਤੇ ਸਥਿਰ ਰਿਹਾ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਮੀਰ ਐਪ ਅਨੁਸਾਰ ਸ਼ਹਿਰ ਦੇ 25 ਨਿਗਰਾਨੀ ਸਟੇਸ਼ਨਾਂ ਨੇ ਹਵਾ ਦੀ ਗੁਣਵੱਤਾ ‘ਮਾੜੀ’ ੍ਸ਼੍ਰੇਣੀ ਵਿੱਚ ਦਰਜ ਕੀਤੀ, ਜਦੋਂ ਕਿ 14 ਸਟੇਸ਼ਨ ‘ਦਰਮਿਆਨੀ’ ਸ਼੍ਰੇਣੀ ਵਿੱਚ ਸਨ। ਭਾਰਤ ਮੌਸਮ ਵਿਭਾਗ ਅਨੁਸਾਰ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਸੈਲਸੀਅਸ ਦੇ ਆਸ-ਪਾਸ ਸੀ। ਸਟੇਸ਼ਨ-ਵਾਰ ਅੰਕੜਿਆਂ ਤੋਂ ਪਤਾ ਚੱਲਿਆ ਹੈ ਕਿ ਪਾਲਮ ਵਿੱਚ ਘੱਟੋ-ਘੱਟ ਤਾਪਮਾਨ 9.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.8 ਡਿਗਰੀ ਸੈਲਸੀਅਸ ਘੱਟ ਸੀ। ਲੋਧੀ ਰੋਡ ’ਤੇ ਘੱਟੋ-ਘੱਟ ਤਾਪਮਾਨ 8.2 ਡਿਗਰੀ ਸੈਲਸੀਅਸ ਰਿਹਾ। ਰਿਜ ਸਟੇਸ਼ਨ ’ਤੇ ਘੱਟੋ-ਘੱਟ ਤਾਪਮਾਨ 10.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Share: