ਇਸਲਾਮਾਬਾਦ: ਪਾਕਿਸਤਾਨੀ ਸੁਪਰੀਮ ਕੋਰਟ ਨੇ ਅੱਜ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਵਕੀਲ ਨੂੰ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਮੁਲਾਕਾਤ ਕਰਨ ਅਤੇ ਉਨ੍ਹਾਂ ਦੇ ਰਹਿਣ ਸਬੰਧੀ ਹਾਲਾਤ ਬਾਰੇ ਰਿਪੋਰਟ ਪੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਮਰਾਨ 5 ਅਗਸਤ 2023 ਤੋਂ ਜੇਲ੍ਹ ਵਿੱਚ ਹਨ ਜਦੋਂ ਉਨ੍ਹਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਲਾਹੌਰ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਫਿਲਹਾਲ ਉਹ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਿੱਚ ਬੰਦ ਹਨ। ਚੀਫ ਜਸਟਿਸ ਯਾਹੀਆ ਅਫ਼ਰੀਦੀ ਅਤੇ ਜਸਟਿਸ ਸ਼ਾਹਿਦ ਬਿਲਾਲ ਹਸਨ ’ਤੇ ਆਧਾਰਿਤ ਸੁਪਰੀਮ ਕੋਰਟ ਦੇ ਦੋ ਮੈਂਬਰੀ ਪੈਨਲ ਨੇ ਖ਼ਾਨ ਨੂੰ ਮਿਲਣ ਦੀ ਪਟੀਸ਼ਨ ’ਤੇ ਸੁਣਵਾਈ ਕੀਤੀ। ਅਦਾਲਤ ਨੇ ਪੀ ਟੀ ਆਈ ਦੇ ਵਕੀਲ ਸਲਮਾਨ ਸਫ਼ਦਰ ਨੂੰ ਅਦਾਲਤੀ ਮਿੱਤਰ ਨਿਯੁਕਤ ਕੀਤਾ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਜਾਣ ਦੇ ਹੁਕਮ ਦਿੱਤੇ ਹਨ।
Posted inPakistan
ਵਕੀਲ ਨੂੰ ਇਮਰਾਨ ਖ਼ਾਨ ਨਾਲ ਮੁਲਾਕਾਤ ਦੀ ਇਜਾਜ਼ਤ

