ਇਮਰਾਨ ਖ਼ਾਨ ਦੀ ਜਾਂਚ ਲਈ ਮੈਡੀਕਲ ਬੋਰਡ ਬਣੇਗਾ

ਇਸਲਾਮਾਬਾਦ: ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਅੱਜ ਅਧਿਕਾਰੀਆਂ ਨੂੰ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀਆਂ ਅੱਖਾਂ ਦੀ ਜਾਂਚ ਲਈ ਮੈਡੀਕਲ ਬੋਰਡ ਬਣਾਉਣ ਦਾ ਹੁਕਮ ਦਿੱਤਾ ਹੈ। ਇਹ ਫੈਸਲਾ ਉਨ੍ਹਾਂ ਦੀ ਇੱਕ ਅੱਖ ਦੀ ਨਜ਼ਰ ਘਟਣ ਦੀ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਕੀਤਾ ਗਿਆ ਹੈ। ਅਦਾਲਤ ਨੇ ਪ੍ਰਸ਼ਾਸਨ ਨੂੰ ਇਹ ਹਦਾਇਤ ਵੀ ਕੀਤੀ ਹੈ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਬਾਨੀ ਨੂੰ ਉਨ੍ਹਾਂ ਦੇ ਬੱਚਿਆਂ ਨਾਲ ਗੱਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਚੀਫ ਜਸਟਿਸ ਯਾਹੀਆ ਅਫ਼ਰੀਦੀ ਅਤੇ ਜਸਟਿਸ ਸ਼ਾਹਿਦ ਬਿਲਾਲ ਹਸਨ ਦੇ ਬੈਂਚ ਨੇ ਇਮਰਾਨ ਖ਼ਾਨ ਦੀ 16 ਫਰਵਰੀ ਤੋਂ ਪਹਿਲਾਂ ਮੁਕੰਮਲ ਜਾਂਚ ਕਰਨ ਦਾ ਹੁਕਮ ਦਿੱਤਾ ਹੈ।

Share: