ਨਿਊਯਾਰਕ: ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਨਾਕਾਮ ਸਾਜ਼ਿਸ਼ ਘੜਨ ਦੇ ਦੋਸ਼ ਕਬੂਲ ਲਏ ਹਨ। ਮੈਨਹਟਨ ਦੇ ਅਟਾਰਨੀ ਦਫ਼ਤਰ ਦੇ ਤਰਜਮਾਨ ਨੇ ਕਿਹਾ ਕਿ ਗੁਪਤਾ ਨੇ ਭਾੜੇ ਦੇ ਕਤਲ, ਕਤਲ ਦੀ ਸਾਜ਼ਿਸ਼ ਘੜਨ ਅਤੇ ਮਨੀ ਲਾਂਡਰਿੰਗ ਦੀ ਸਾਜ਼ਿਸ਼ ਦੇ ਦੋਸ਼ ਕਬੂਲੇ ਹਨ। ਇਨ੍ਹਾਂ ਦੋਸ਼ਾਂ ਤਹਿਤ ਵੱਧ ਤੋਂ ਵੱਧ 40 ਸਾਲ ਕੈਦ ਦੀ ਸਾਂਝੀ ਸਜ਼ਾ ਹੋ ਸਕਦੀ ਹੈ। ਗੁਪਤਾ ਨੇ ਮੈਨਹਟਨ ਦੀ ਫੈਡਰਲ ਅਦਾਲਤ ਵਿਚ ਅਮਰੀਕੀ ਮੈਜਿਸਟਰੇਟ ਜੱਜ ਸਾਰ੍ਹਾ ਨੈੱਟਬਰਨ ਕੋਲ ਪਟੀਸ਼ਨ ਦਾਇਰ ਕੀਤੀ ਸੀ। ਗੁਪਤਾ ਜੂਨ 2024 ਤੋਂ ਬਰੂਕਲਿਨ ਦੀ ਜੇਲ੍ਹ ਵਿੱਚ ਹੈ। ਉਸ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਲਿਆਂਦਾ ਗਿਆ ਸੀ, ਜਿੱਥੇ ਉਸ ਨੂੰ ਇਕ ਸਾਲ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਅਮਰੀਕੀ ਵਕੀਲਾਂ ਨੇ ਗੁਪਤਾ ’ਤੇ ਭਾਰਤੀ ਸਰਕਾਰੀ ਅਧਿਕਾਰੀ ਦੀ ਮਦਦ ਨਾਲ ਗੁਰਪਤਵੰਤ ਪੰਨੂ ਦੇ ਕਤਲ ਦੀ (ਨਾਕਾਮ) ਸਾਜ਼ਿਸ਼ ਘੜਨ ਦਾ ਦੋਸ਼ ਲਗਾਇਆ ਸੀ। ਅਮਰੀਕਾ ਵਿੱਚ ਰਹਿੰਦੇ ਪੰਨੂ ਕੋਲ ਯੂ ਐੱਸ ਤੇ ਕੈਨੇਡਾ ਦੀ ਦੋਹਰੀ ਨਾਗਰਿਕਤਾ ਹੈ। ਦੱਸ ਦੇਈਏ ਕਿ ਭਾਰਤ ਸਰਕਾਰ ਪੰਨੂ ਦੇ ਕਤਲ ਦੀ ਨਾਕਾਮ ਸ਼ਾਜ਼ਿਸ਼ ਵਿੱਚ ਕਿਸੇ ਤਰ੍ਹਾਂ ਦੀ ਸ਼ਮੂਲੀਅਤ ਤੋਂ ਇਨਕਾਰ ਕਰਦੀ ਰਹੀ ਹੈ।
Posted inUnited States
Gurpatwant Singh Pannun ਦੇ ਕਤਲ ਦੀ ਨਾਕਾਮ ਸਾਜ਼ਿਸ਼ ਸਬੰਧੀ ਨਿਖਿਲ ਗੁਪਤਾ ਨੇ ਦੋਸ਼ ਕਬੂਲੇ

