ਚੰਡੀਗੜ੍ਹ ਨੂੰ ਮਿਲੇਗਾ ਪਹਿਲਾ ਸੈਨਿਕ ਸਕੂਲ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਜ਼ੂਰੀ ਨੂੰ ਦਿੱਤਾ ਭਰੋਸਾ

ਚੰਡੀਗੜ੍ਹ ਨੂੰ ਮਿਲੇਗਾ ਪਹਿਲਾ ਸੈਨਿਕ ਸਕੂਲ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਜ਼ੂਰੀ ਨੂੰ ਦਿੱਤਾ ਭਰੋਸਾ

ਚੰਡੀਗੜ੍ਹ: ਚੰਡੀਗੜ੍ਹ ਵਿੱਚ ਪਹਿਲਾ ਸੈਨਿਕ ਸਕੂਲ ਖੋਲ੍ਹਣ ਦਾ ਰਾਹ ਪੱਧਰਾ ਹੋ ਗਿਆ ਹੈ। ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਐਤਵਾਰ ਨੂੰ ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਇਸ ਪ੍ਰੋਜੈਕਟ ਲਈ ਆਪਣੀ ਮਨਜ਼ੂਰੀ ਦਾ ਪੂਰਾ ਭਰੋਸਾ ਦਿੱਤਾ ਹੈ।

ਨਵੀਂ ਦਿੱਲੀ ਵਿੱਚ ਹੋਈ ਇਸ ਅਹਿਮ ਮੁਲਾਕਾਤ ਦੌਰਾਨ ਕਟਾਰੀਆ ਨੇ ਜ਼ੋਰ ਦੇ ਕੇ ਕਿਹਾ ਕਿ ਚੰਡੀਗੜ੍ਹ ਵਿੱਚ ਸੈਨਿਕ ਸਕੂਲ ਖੁੱਲ੍ਹਣ ਨਾਲ ਨੌਜਵਾਨਾਂ ਵਿੱਚ ਅਨੁਸ਼ਾਸਨ, ਲੀਡਰਸ਼ਿਪ ਅਤੇ ਦੇਸ਼ ਸੇਵਾ ਦੀ ਭਾਵਨਾ ਮਜ਼ਬੂਤ ਹੋਵੇਗੀ। ਇਸ ਦੇ ਨਾਲ ਹੀ ਦੋਵਾਂ ਆਗੂਆਂ ਨੇ ਸਰਹੱਦੀ ਇਲਾਕਿਆਂ ਵਿੱਚ ਡਰੋਨ ਰਾਹੀਂ ਹੋਣ ਵਾਲੀ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਸਿਸਟਮ ਨੂੰ ਹੋਰ ਆਧੁਨਿਕ ਬਣਾਉਣ ’ਤੇ ਵੀ ਚਰਚਾ ਕੀਤੀ।  ਸਿੱਖਿਆ ਸਕੱਤਰ ਪ੍ਰੇਰਣਾ ਪੁਰੀ ਅਨੁਸਾਰ, ਇਹ ਸਕੂਲ ਸੈਕਟਰ 23 ਦੇ GMSSS-23A ਦੇ 16 ਏਕੜ ਕੈਂਪਸ ਵਿੱਚ ਸਥਾਪਿਤ ਕੀਤਾ ਜਾਵੇਗਾ। ਨਵੰਬਰ 2025 ਵਿੱਚ ਇੱਕ ਉੱਚ-ਪੱਧਰੀ ਕਮੇਟੀ ਨੇ ਪਹਿਲਾਂ ਹੀ ਸਕੂਲ ਦੇ ਬੁਨਿਆਦੀ ਢਾਂਚੇ ਅਤੇ ਅਕਾਦਮਿਕ ਤਿਆਰੀਆਂ ਦਾ ਜਾਇਜ਼ਾ ਲੈ ਕੇ ਇਸ ਨੂੰ ਢੁਕਵਾਂ ਪਾਇਆ ਸੀ।

ਇਹ ਸਕੂਲ ਪੂਰੀ ਤਰ੍ਹਾਂ ਰਿਹਾਇਸ਼ੀ ਹੋਵੇਗਾ ਅਤੇ ਇੱਥੇ 6ਵੀਂ ਤੇ 9ਵੀਂ ਜਮਾਤ ਵਿੱਚ ਦਾਖ਼ਲਾ ਆਲ ਇੰਡੀਆ ਸੈਨਿਕ ਸਕੂਲ ਪ੍ਰਵੇਸ਼ ਪ੍ਰੀਖਿਆ ਰਾਹੀਂ ਮਿਲੇਗਾ। ਸੀਬੀਐਸਈ (CBSE) ਸਿਲੇਬਸ ਦੇ ਨਾਲ-ਨਾਲ ਇੱਥੇ ਵਿਦਿਆਰਥੀਆਂ ਨੂੰ ਫੌਜੀ ਸਿਖਲਾਈ ਅਤੇ ਕਦਰਾਂ-ਕੀਮਤਾਂ ਦੀ ਸਿੱਖਿਆ ਦਿੱਤੀ ਜਾਵੇਗੀ, ਜੋ ਉਨ੍ਹਾਂ ਨੂੰ ਭਵਿੱਖ ਦੇ ਨਾਇਕ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ।

Share: