ਨਿਕੋਲਸਕੀ ਖੇਤਰ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.3

ਨਿਕੋਲਸਕੀ ਖੇਤਰ ਵਿੱਚ ਭੂਚਾਲ ਦੇ ਝਟਕੇ; ਰਿਕਟਰ ਸਕੇਲ ’ਤੇ ਤੀਬਰਤਾ 6.3

ਵਾਸ਼ਿੰਗਟਨ: ਅਲਾਸਕਾ ਦੇ ਨਿਕੋਲਸਕੀ ਖੇਤਰ ਵਿੱਚ 6.3 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਆਸ-ਪਾਸ ਦੇ ਇਲਾਕਿਆਂ ਵਿੱਚ ਵੀ ਇਨ੍ਹਾਂ ਨੂੰ ਮਹਿਸੂਸ ਕੀਤਾ ਗਿਆ। ਯੂਐਸ ਜੀਓਲੋਜੀਕਲ ਸਰਵੇ (USGS) ਅਨੁਸਾਰ ਵਿਗਿਆਨੀਆਂ ਦੀ ਟੀਮ ਇਸ ਭੂਚਾਲ ਦੇ ਕੇਂਦਰ ਅਤੇ ਇਸ ਦੀ ਡੂੰਘਾਈ ਬਾਰੇ ਹੋਰ ਅੰਕੜੇ ਇਕੱਠੇ ਕਰ ਰਹੀ ਹੈ ਤਾਂ ਕਿ ਹੋਣ ਵਾਲੇ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਸਕੇ।

ਭੂਚਾਲ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਰਿਪੋਰਟ ਸਾਹਮਣੇ ਨਹੀਂ ਆਈ ਹੈ ਪਰ ਅਧਿਕਾਰੀ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕਰ ਰਹੇ ਹਨ। ਅਜਿਹੇ ਵੱਡੇ ਭੂਚਾਲ ਤੋਂ ਬਾਅਦ ਅਕਸਰ ਸੁਨਾਮੀ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ, ਜਿਸ ਕਾਰਨ ਤੱਟਵਰਤੀ ਇਲਾਕਿਆਂ ਵਿੱਚ ਨਜ਼ਰ ਰੱਖੀ ਜਾ ਰਹੀ ਹੈ।

Share: