ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ (Samyukta Kisan Morcha) ਨੇ ਆਖਿਰਕਾਰ ਦਿੱਲੀ ਕਿਸਾਨ ਅੰਦੋਲਨ ਨੂੰ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਿੰਘੂ ਬਾਰਡਰ (Singhu border) ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰੈਸ ਕਾਨਫਰੰਸ ਕਰਕੇ ਕਿਸਾਨ ਅੰਦੋਲਨ (Kisan Andolan End) ਖਤਮ ਕਰਨ ਦਾ ਐਲਾਨ ਕੀਤਾ ਜਾਵੇਗਾ। ਕੇਂਦਰ ਸਰਕਾਰ ਵੱਲੋਂ ਮਿਲੇ ਪ੍ਰਸਤਾਵ ‘ਤੇ ਸਹਿਮਤੀ ਬਣਨ ਤੋਂ ਬਾਅਦ ਵੀਰਵਾਰ ਨੂੰ ਕਿਸਾਨ ਸੰਗਠਨਾਂ(farmers union) ਵੱਲੋਂ ਅੰਦੋਲਨ ਖਤਮ ਕਰ ਦਿੱਤਾ ਗਿਆ। ਯਾਨੀ ਕਿ 378 ਦਿਨਾਂ ਬਾਅਦ ਕਿਸਾਨਾਂ ਦਾ ਅੰਦੋਲਨ ਖਤਮ ਹੋ ਗਿਆ ਹੈ। ਪੰਜ ਮੈਂਬਰੀ ਕਮੇਟੀ ਦੇ ਆਗੂ ਕਿਸਾਨ ਆਗੂ ਰਾਜੇਵਾਲ(balbir singh rajewal) ਨੇ ਕਿਹਾ ਕਿ ਦਿੱਲੀ ਮੋਰਚੇ ਤੋਂ 13 ਦਸੰਬਰ ਨੂੰ ਕਿਸਾਨ ਦਰਬਾਰ ਸਾਹਿਬ ਆਉਣਗੇ। ਸੰਯੁਕਤ ਕਿਸਾਨ ਮੋਰਚਾ(SKM) ਅਗਲੀ ਮੀਟਿੰਗ 15 ਜਨਵਰੀ ਨੂੰ ਕਰੇਗਾ।
ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਅੱਜ ਖੁਸ਼ੀ ਦੀ ਦਿਨ ਕਿਸਾਨ ਵੱਡੀ ਜਿੱਤ ਲੈ ਕੇ ਆਪਣੇ ਘਰ ਵਾਪਸ ਜਾ ਰਹੇ ਹਨ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਕਿਸਾਨ ਅੰਦੋਲਨ ਖਤਮ ਨਹੀਂ ਬਲਕਿ ਮੁਅੱਤਲ ਕੀਤਾ ਗਿਆ ਹੈ। ਸੰਘਰਸ਼ ਪ੍ਰਤੀ ਸੰਕੁਯਤ ਕਿਸਾਨ ਮੋਰਚਾ 15 ਜਨਵਰੀ ਨੂੰ ਆਪਣੀ ਮੀਟਿੰਗ ਕਰੇਗਾ। ਉਨ੍ਹਾਂ ਨੇ ਅੰਦੋਲਨ ਵਿੱਚ ਮਦਦ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਦਿੱਲੀ ਬਾਰਡ ਦੇ ਲੋਕਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮੋਰਚੇ ਨਾਲ ਕਿਸਾਨਾਂ ਦਾ ਕੱਦ ਹੋਰ ਵੀ ਉੱਚਾ ਹੋਇਆ ਹੈ।
ਇਹ ਅੰਤਿਮ ਫੈਸਲਾ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਵਿੱਚ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਲਿਆ ਗਿਆ ਹੈ। ਹਾਲਾਂਕਿ ਇਸ ਦਾ ਰਸਮੀ ਐਲਾਨ ਬਕਾਇਦਾ ਪ੍ਰੈਸ ਕਾਨਫਰੰਸ ਕਰਕੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਖੇਤੀਬਾੜੀ ਸਕੱਤਰ ਦੇ ਦਸਤਖ਼ਤਾਂ ਹੇਠ ਮੰਗ ਪੱਤਰ ਦਿੱਤਾ ਗਿਆ।