ਅਪਰਾਧੀਆਂ ਤੇ ਗੈਂਗਸਟਰਾਂ ਦੀ ਸੂਚਨਾ ਦੇਣ ’ਤੇ ਮਿਲੇਗਾ ਇਨਾਮ

ਚੰਡੀਗਡ਼੍ਹ: ਸਰਕਾਰ ਨੇ ਪੰਜਾਬ ’ਚ ਅਪਰਾਧੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਬਾਰੇ ਸੂਹ ਦੇਣ ਵਾਲਿਆਂ ਨੂੰ ਵੱਡੇ ਨਗਦ ਇਨਾਮ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਮੰਤਰੀ ਮੰਡਲ ਨੇ ਬੀਤੇ ਦਿਨ ਐੱਸ ਐੱਸ ਪੀ, ਆਈ ਜੀ, ਏ ਡੀ ਜੀ ਪੀ ਤੇ ਡੀ ਜੀ ਪੀ ਵੱਲੋਂ ਦਿੱਤੀ ਜਾਣ ਵਾਲੀ ਇਨਾਮੀ ਰਾਸ਼ੀ ਵਿੱਚ ਵਾਧਾ ਕਰਨ ਦਾ ਐਲਾਨ ਕੀਤਾ ਸੀ। ਅੱਜ ਪੰਜਾਬ ਸਰਕਾਰ ਨੇ ਨਵੀਂ ਨੀਤੀ ਨੂੰ ਪ੍ਰਵਾਨਗੀ ਵੀ ਦੇ ਦਿੱਤੀ ਹੈ। ਪੰਜਾਬ ਦੇ ਡੀ ਜੀ ਪੀ ਗੌਰਵ ਯਾਦਵ ਨੇ ਕਿਹਾ ਕਿ ਨਵੀਂ ਨੀਤੀ ਤਹਿਤ ਐੱਸ ਐੱਸ ਪੀਜ਼ ਨੂੰ 1 ਲੱਖ ਰੁਪਏ, ਪੁਲੀਸ ਕਮਿਸ਼ਨਰ, ਆਈ ਜੀ ਤੇ ਡੀ ਆਈ ਜੀ ਰੇਂਜਾਂ ਨੂੰ 1.5 ਲੱਖ ਰੁਪਏ ਤੱਕ, ਵਿੰਗ ਦੇ ਮੁਖੀਆਂ ਨੂੰ 2 ਲੱਖ ਰੁਪਏ ਤੱਕ ਦੇ ਇਨਾਮ ਦੇਣ ਲਈ ਅਧਿਕਾਰਤ ਕੀਤਾ ਗਿਆ, ਜਦੋਂ ਕਿ ਡੀ ਜੀ ਪੀ ਪੰਜਾਬ ਲਈ 2 ਲੱਖ ਰੁਪਏ ਤੋਂ ਵੱਧ ਦੇ ਇਨਾਮ ਮਨਜ਼ੂਰ ਕਰ ਸਕਦੇ ਹਨ। ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

Share: