ਸੁਨਾਮ ਊਧਮ ਸਿੰਘ ਵਾਲਾ: ਸੰਗਰੂਰ ਜ਼ਿਲ੍ਹੇ ਦੇ ਪਿੰਡ ਮਹਿਲਾਂ ਚੌਕ ਦਾ ਜਵਾਨ ਗੁਰਪ੍ਰੀਤ ਸਿੰਘ ਮਨੀਪੁਰ ਵਿੱਚ ਦੇਸ਼ ਵਿਰੋਧੀ ਅਨਸਰਾਂ ਨਾਲ ਮੁਕਾਬਲੇ ਦੌਰਾਨ ਫੌਤ ਹੋ ਗਿਆ। ਉਹ ਪਿਛਲੇ 21 ਸਾਲਾਂ ਤੋਂ ਭਾਰਤੀ ਫ਼ੌਜ ਵਿੱਚ ਸੇਵਾ ਨਿਭਾਅ ਰਿਹਾ ਸੀ। ਗੁਰਪ੍ਰੀਤ ਸਿੰਘ ਦੇ ਪਰਿਵਾਰ ਵਿੱਚ ਪਤਨੀ, ਪੁੱਤਰ ਅਤੇ ਧੀ ਹਨ। ਗੁਰਪ੍ਰੀਤ ਸਿੰਘ ਬਾਰੇ ਖ਼ਬਰ ਮਿਲਦਿਆਂ ਹੀ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਨੰਬਰਦਾਰ ਯੂਨੀਅਨ ਪੰਜਾਬ ਦੇ ਆਗੂ ਰਣ ਸਿੰਘ ਮਹਿਲਾਂ ਨੇ ਪੀੜਤ ਪਰਿਵਾਰ ਲਈ ਸਰਕਾਰ ਕੋਲੋਂ ਯੋਗ ਮੁਆਵਜ਼ਾ, ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪਿੰਡ ਵਿੱਚ ਢੁਕਵੀਂ ਯਾਦਗਾਰ ਬਣਾਉਣ ਦੀ ਮੰਗ ਕੀਤੀ ਹੈ। ਗੁਰਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਹੋਵੇਗਾ।
Posted inSangrur
ਮੁਕਾਬਲੇ ’ਚ ਮਹਿਲਾਂ ਚੌਕ ਦਾ ਜਵਾਨ ਸ਼ਹੀਦ

