ਅੰਮ੍ਰਿਤਸਰ: ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਨੇ ਸੂਬੇ ਵਿੱਚ ਅਧਿਆਪਕਾਂ ਨੂੰ ਦਿੱਤੀਆਂ ਜਾ ਰਹੀਆਂ ਗੈਰ-ਵਿੱਦਿਅਕ ਡਿਊਟੀਆਂ ਖ਼ਿਲਾਫ਼ ਮੁੜ ਮੋਰਚਾ ਖੋਲ੍ਹ ਦਿੱਤਾ ਹੈ। ਪਹਿਲਾਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ SIR ਦੀ ਤਿਆਰੀ ਨੇ ਅਧਿਆਪਕ ਬੀ ਐੱਲ ਓਜ਼ ਨੂੰ ਸਕੂਲੀ ਸਿੱਖਿਆ ਤੋਂ ਦੂਰ ਰੱਖਿਆ ਅਤੇ ਹੁਣ ‘ਮੁੱਖ ਮੰਤਰੀ ਸਿਹਤ ਯੋਜਨਾ’ (MMSY) ਦੀ ਸ਼ੁਰੂਆਤ ਤੋਂ ਬਾਅਦ ਸਿਹਤ ਵਿਭਾਗ ਨੇ ਕੰਪਿਊਟਰ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਐਨਰੋਲਮੈਂਟ ਕੈਂਪਾਂ ਦੇ ਪ੍ਰਬੰਧਨ, ਡਾਟਾ ਐਂਟਰੀ ਅਤੇ ਸਿਹਤ ਕਾਰਡ ਬਣਾਉਣ ਲਈ ਪੋਰਟਲ ਚਲਾਉਣ ਵਰਗੇ ਕੰਮ ਸੌਂਪ ਦਿੱਤੇ ਹਨ।
ਡੀ ਟੀ ਐੱਫ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਨੇ ਦੋਸ਼ ਲਾਇਆ ਕਿ ਸਰਕਾਰ ਅਤੇ ਸਿੱਖਿਆ ਮੰਤਰੀ ਅਧਿਆਪਕਾਂ ਤੋਂ ਸਿਰਫ਼ ਪੜ੍ਹਾਈ ਦਾ ਕੰਮ ਲੈਣ ਦੀਆਂ ਗੱਲਾਂ ਕਰਦੇ ਹਨ, ਪਰ ਸਾਰਾ ਸਾਲ ਉਨ੍ਹਾਂ ਨੂੰ ਗੈਰ-ਵਿੱਦਿਅਕ ਕੰਮਾਂ ਵਿੱਚ ਉਲਝਾਇਆ ਜਾਂਦਾ ਹੈ, ਜਿਸ ਨਾਲ ਸਕੂਲੀ ਪੜ੍ਹਾਈ ਪ੍ਰਭਾਵਿਤ ਹੁੰਦੀ ਹੈ।
ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਨੇ ਸੂਬੇ ਵਿੱਚ ਅਧਿਆਪਕਾਂ ਨੂੰ ਦਿੱਤੀਆਂ ਜਾ ਰਹੀਆਂ ਗੈਰ-ਵਿੱਦਿਅਕ ਡਿਊਟੀਆਂ ਖ਼ਿਲਾਫ਼ ਮੁੜ ਮੋਰਚਾ ਖੋਲ੍ਹ ਦਿੱਤਾ ਹੈ। ਪਹਿਲਾਂ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ‘ਤੇ SIR ਦੀ ਤਿਆਰੀ ਨੇ ਅਧਿਆਪਕ ਬੀ ਐੱਲ ਓਜ਼ ਨੂੰ ਸਕੂਲੀ ਸਿੱਖਿਆ ਤੋਂ ਦੂਰ ਰੱਖਿਆ ਅਤੇ ਹੁਣ ‘ਮੁੱਖ ਮੰਤਰੀ ਸਿਹਤ ਯੋਜਨਾ’ (MMSY) ਦੀ ਸ਼ੁਰੂਆਤ ਤੋਂ ਬਾਅਦ ਸਿਹਤ ਵਿਭਾਗ ਨੇ ਕੰਪਿਊਟਰ ਅਧਿਆਪਕਾਂ ਅਤੇ ਹੋਰ ਸਟਾਫ ਨੂੰ ਐਨਰੋਲਮੈਂਟ ਕੈਂਪਾਂ ਦੇ ਪ੍ਰਬੰਧਨ, ਡਾਟਾ ਐਂਟਰੀ ਅਤੇ ਸਿਹਤ ਕਾਰਡ ਬਣਾਉਣ ਲਈ ਪੋਰਟਲ ਚਲਾਉਣ ਵਰਗੇ ਕੰਮ ਸੌਂਪ ਦਿੱਤੇ ਹਨ।