ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ

ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਦਾ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ

ਅਲੀਗੜ੍ਹ/ਨੋਇਡਾ: ਭਾਰਤੀ ਕ੍ਰਿਕਟਰ ਰਿੰਕੂ ਸਿੰਘ ਦੇ ਪਿਤਾ ਖਾਨਚੰਦ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ੁੱਕਰਵਾਰ ਤੜਕੇ ਗ੍ਰੇਟਰ ਨੋਇਡਾ ਦੇ ਇੱਕ ਹਸਪਤਾਲ ਵਿੱਚ ਦਿਹਾਂਤ ਹੋ ਗਿਆ,ਪਰਿਵਾਰਕ ਸੂਤਰਾਂ ਅਤੇ ਹਸਪਤਾਲ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਗ੍ਰੇਟਰ ਨੋਇਡਾ ਦੇ ਯਥਾਰਥ ਹਸਪਤਾਲ ਦੇ ਬੁਲਾਰੇ ਡਾਕਟਰ ਸੁਨੀਲ ਕੁਮਾਰ ਨੇ ਦੱਸਿਆ ਕਿ ਕ੍ਰਿਕਟਰ ਦੇ ਪਿਤਾ ਲਿਵਰ ਕੈਂਸਰ (ਜਿਗਰ ਦੇ ਕੈਂਸਰ) ਦੀ ਆਖਰੀ ਸਟੇਜ ਨਾਲ ਜੂਝ ਰਹੇ ਸਨ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੀ ਹਾਲਤ ਕਾਫੀ ਵਿਗੜ ਗਈ ਸੀ,ਜਿਸ ਤੋਂ ਬਾਅਦ ਉਨ੍ਹਾਂ ਨੂੰ 21 ਫਰਵਰੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ; ਉਹ ਵੈਂਟੀਲੇਟਰ ‘ਤੇ ਸਨ ਅਤੇ ਅੱਜ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਿਆ। 

ਰਿੰਕੂ ਦੇ ਸਾਬਕਾ ਕੋਚ ਮਸੂਦ ਅਮੀਨੀ ਨੇ ਅਲੀਗੜ੍ਹ ਵਿੱਚ ਪੀ.ਟੀ.ਆਈ.ਵੀਡੀਓਜ਼ ਨੂੰ ਦੱਸਿਆ ਕਿ ਰਿੰਕੂ ਦੇ ਪਿਤਾ ਲਿਵਰ ਕੈਂਸਰ ਤੋਂ ਪੀੜਤ ਸਨ ਅਤੇ ਪਿਛਲੇ ਤਿੰਨ-ਚਾਰ ਦਿਨਾਂ ਤੋਂ ਵੈਂਟੀਲੇਟਰ ‘ਤੇ ਸਨ। ਭਾਰਤ ਦੀ ਟੀ-20 ਵਿਸ਼ਵ ਕੱਪ ਟੀਮ ਦਾ ਹਿੱਸਾ ਰਿੰਕੂ ਸਿੰਘ ਆਪਣੇ ਬਿਮਾਰ ਪਿਤਾ ਨੂੰ ਮਿਲਣ ਲਈ ਟੂਰਨਾਮੈਂਟ ਦੇ ਵਿਚਕਾਰ ਨੋਇਡਾ ਪਰਤ ਆਏ ਸਨ ਅਤੇ 26 ਫਰਵਰੀ ਨੂੰ ਜ਼ਿੰਬਾਬਵੇ ਵਿਰੁੱਧ ਮੈਚ ਤੋਂ ਪਹਿਲਾਂ ਦੁਬਾਰਾ ਟੀਮ ਨਾਲ ਜੁੜ ਗਏ ਸਨ। ਹਾਲਾਂਕਿ ਉਹ ਪਲੇਇੰਗ ਇਲੈਵਨ ਦਾ ਹਿੱਸਾ ਨਹੀਂ ਸਨ,ਪਰ ਉਨ੍ਹਾਂ ਨੂੰ ਮੈਚ ਦੌਰਾਨ ਟੀਮ ਦੇ ਨਾਲ ਦੇਖਿਆ ਗਿਆ ਸੀ। ਪਰਿਵਾਰ ਨੇ ਦੱਸਿਆ ਕਿ ਖਾਨਚੰਦ ਸਿੰਘ ਦੀਆਂ ਅੰਤਿਮ ਰਸਮਾਂ ਅਲੀਗੜ੍ਹ ਵਿੱਚ ਨਿਭਾਈਆਂ ਜਾਣਗੀਆਂ ਅਤੇ ਰਿੰਕੂ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣਗੇ। 

Share: