ਨਾਭਾ-ਅਮਲੋਹ ਸੜਕ ’ਤੇ ਭਿਆਨਕ ਹਾਦਸਾ: ਟਿੱਪਰ, ਬੱਸ ਅਤੇ ਮੋਟਰਸਾਈਕਲ ਦੀ ਟੱਕਰ ’ਚ 2 ਮੌਤਾਂ

ਨਾਭਾ-ਅਮਲੋਹ ਸੜਕ ’ਤੇ ਭਿਆਨਕ ਹਾਦਸਾ: ਟਿੱਪਰ, ਬੱਸ ਅਤੇ ਮੋਟਰਸਾਈਕਲ ਦੀ ਟੱਕਰ ’ਚ 2 ਮੌਤਾਂ

ਨਾਭਾ: ਅੱਜ ਸਵੇਰੇ ਨਾਭਾ-ਅਮਲੋਹ ਮੁੱਖ ਮਾਰਗ ’ਤੇ ਪਿੰਡ ਲੁਬਾਣਾ ਦੇ ਨਜ਼ਦੀਕ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਤੇਜ਼ ਰਫ਼ਤਾਰ ਟਿੱਪਰ, ਨਿੱਜੀ ਬੱਸ ਅਤੇ ਮੋਟਰਸਾਈਕਲ ਦੀ ਆਪਸੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜੋ ਕਿ ਪਿੰਡ ਲੁਬਾਣਾ ਦੇ ਹੀ ਵਸਨੀਕ ਦੱਸੇ ਜਾ ਰਹੇ ਹਨ।

ਚਸ਼ਮਦੀਦਾਂ ਅਨੁਸਾਰ, ਸਵੇਰੇ ਸੰਘਣੀ ਧੁੰਦ ਹੋਣ ਕਾਰਨ ਟਿੱਪਰ ਚਾਲਕ ਨੇ ਮੋਟਰਸਾਈਕਲ ਨੂੰ ਬਚਾਉਣ ਦੀ ਕੋਸ਼ਿਸ਼ ਵਿੱਚ ਵਾਹਨ ਮੋੜਿਆ ਤਾਂ ਉਹ ਸਾਹਮਣੇ ਤੋਂ ਆ ਰਹੀ ਬੱਸ ਨਾਲ ਸਿੱਧਾ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਅਤੇ ਟਿੱਪਰ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪਿੰਡ ਵਾਸੀਆਂ ਨੇ ਗੁਰਦੁਆਰਾ ਸਾਹਿਬ ਰਾਹੀਂ ਮਦਦ ਦੀ ਅਪੀਲ ਕੀਤੀ ਅਤੇ ਮੌਕੇ ’ਤੇ ਪਹੁੰਚ ਕੇ ਜੇ.ਸੀ.ਬੀ. ਤੇ ਟਰੈਕਟਰਾਂ ਦੀ ਮਦਦ ਨਾਲ ਫਸੇ ਹੋਏ ਲੋਕਾਂ ਨੂੰ ਬਾਹਰ ਕੱਢਿਆ। ਪੁਲੀਸ ਚੌਕੀ ਇੰਚਾਰਜ ਜਸਵਿੰਦਰ ਸਿੰਘ ਅਨੁਸਾਰ, ਹਾਦਸੇ ਵਿੱਚ ਟਿੱਪਰ ਅਤੇ ਬੱਸ ਚਾਲਕ ਸਮੇਤ ਕਈ ਸਵਾਰੀਆਂ ਗੰਭੀਰ ਜ਼ਖਮੀ ਹੋਈਆਂ ਹਨ, ਜਿਨ੍ਹਾਂ ਨੂੰ ਨਾਭਾ, ਪਟਿਆਲਾ ਅਤੇ ਭਾਦਸੋਂ ਦੇ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

Share: