T-20 World Cup Final: India ਤੀਜੀ ਵਾਰ ਟੀ-20 ਵਿਸ਼ਵ ਚੈਂਪੀਅਨ ਬਣਿਆ; ਪਹਿਲੀ ਵਾਰ ਮੇਜ਼ਬਾਨ ਟੀਮ ਨੇ ਖਿਤਾਬ ਜਿੱਤਿਆ; New Zealand ਨੂੰ 96 ਦੌੜਾਂ ਨਾਲ ਹਰਾਇਆ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਧਾਈ

T-20 World Cup Final: India ਤੀਜੀ ਵਾਰ ਟੀ-20 ਵਿਸ਼ਵ ਚੈਂਪੀਅਨ ਬਣਿਆ; ਪਹਿਲੀ ਵਾਰ ਮੇਜ਼ਬਾਨ ਟੀਮ ਨੇ ਖਿਤਾਬ ਜਿੱਤਿਆ; New Zealand ਨੂੰ 96 ਦੌੜਾਂ ਨਾਲ ਹਰਾਇਆ; ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਧਾਈ

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਅੱਜ ਭਾਰਤ ਨੇ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ 2026 ਦਾ ਖਿਤਾਬ ਜਿੱਤ ਲਿਆ ਹੈ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ ਵੀਹ ਓਵਰਾਂ ਵਿਚ ਪੰਜ ਵਿਕਟਾਂ ਦੇ ਨੁਕਸਾਨ ਨਾਲ 255 ਦੌੜਾਂ ਬਣਾਈ ਆਂ ਜਦਕਿ ਨਿਊਜ਼ੀਲੈਂਡ ਦੀ ਟੀਮ 19 ਓਵਰਾਂ ਵਿਚ 159 ਦੌੜਾਂ ’ਤੇ ਆਲ ਆਊਟ ਹੋ ਗਈ ਤੇ ਭਾਰਤ ਨੇ ਇਹ ਮੈਚ 96 ਦੌੜਾਂ ਨਾਲ ਜਿੱਤ ਲਿਆ।

ਫਾਈਨਲ ਵਿੱਚ ਨਿਊਜ਼ੀਲੈਂਡ ਨੇ ਟਾਸ ਜਿੱਤਿਆ ਤੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਭਾਰਤ ਨੇ ਤੇਜ਼ ਸ਼ੁਰੂਆਤ ਕੀਤੀ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਿਤ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 255 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ।

ਭਾਰਤ ਦੀ ਪਲੇਇੰਗ ਟੀਮ 11 : ਅਭਿਸ਼ੇਕ ਸ਼ਰਮਾ, ਸੰਜੂ ਸੈਮਸਨ (ਵਿਕਟਕੀਪਰ), ਈਸ਼ਾਨ ਕਿਸ਼ਨ, ਸੂਰਿਆਕੁਮਾਰ ਯਾਦਵ (ਕਪਤਾਨ), ਤਿਲਕ ਵਰਮਾ, ਹਾਰਦਿਕ ਪਾਂਡਿਆ, ਅਕਸ਼ਰ ਪਟੇਲ, ਸ਼ਿਵਮ ਦੂਬੇ, ਵਰੁਣ ਚੱਕਰਵਰਤੀ, ਜਸਪ੍ਰੀਤ ਬੁਮਰਾਹ ਅਤੇ ਅਰਸ਼ਦੀਪ ਸਿੰਘ।
ਨਿਊਜ਼ੀਲੈਂਡ ਦੀ ਪਲੇਇੰਗ11: ਟਿਮ ਸੇਫਰਟ (ਵਿਕਟਕੀਪਰ), ਫਿਨ ਐਲਨ, ਰਚਿਨ ਰਵਿੰਦਰਾ, ਗਲੇਨ ਫਿਲਿਪਸ, ਮਾਰਕ ਚੈਪਮੈਨ, ਡੈਰਿਲ ਮਿਸ਼ੇਲ, ਜਿਮੀ ਨੀਸ਼ਮ, ਮਿਸ਼ੇਲ ਸੈਂਟਨਰ (ਕਪਤਾਨ), ਕੋਲ ਮੈਕਕੋਂਚੀ, ਮੈਟ ਹੈਨਰੀ ਅਤੇ ਲਾਕੀ ਫਰਗੂਸਨ।
Share: