ਮੀਤ ਹੇਅਰ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਸਕੱਤਰ ਬਣਨਾ ਤੈਅ

ਮੀਤ ਹੇਅਰ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਸਕੱਤਰ ਬਣਨਾ ਤੈਅ

ਐੱਸ ਏ ਐੱਸ ਨਗਰ (ਮੁਹਾਲੀ): ਪੰਜਾਬ ਦੇ ਸਾਬਕਾ ਖੇਡ ਮੰਤਰੀ ਅਤੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਸਕੱਤਰ ਬਣਨਾ ਤੈਅ ਹੈ। ਇਸ ਅਹੁਦੇ ਲਈ ਨਾਮਜ਼ਦਗੀ ਦਾਖ਼ਲ ਕਰਨ ਵਾਲੇ ਉਹ ਇਕੱਲੇ ਉਮੀਦਵਾਰ ਹਨ। ਬੁੱਧਵਾਰ ਨੂੰ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਤੱਕ ਕਿਸੇ ਹੋਰ ਨੇ ਨਾਮਜ਼ਦਗੀ ਦਾਖ਼ਲ ਨਹੀਂ ਕੀਤੀ। ਉਨ੍ਹਾਂ ਦੇ ਨਾਮ ਦੀ ਤਜਵੀਜ਼ ਗੁਰਦਾਸਪੁਰ ਕ੍ਰਿਕਟ ਐਸੋਸੀਏਸ਼ਨ ਵੱਲੋਂ ਕੀਤੀ ਗਈ ਹੈ। ਰਸਮੀ ਐਲਾਨ 21 ਮਾਰਚ ਨੂੰ ਕੀਤਾ ਜਾਵੇਗਾ। ਇਹ ਅਹੁਦਾ ਪਿਛਲੇ ਸਾਲ 25 ਜੁਲਾਈ 2025 ਨੂੰ ਉਸ ਸਮੇਂ ਖ਼ਾਲੀ ਹੋਇਆ ਸੀ, ਜਦੋਂ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਸਕੱਤਰ ਬਣਨ ਤੋਂ ਕੁੱਝ ਦਿਨਾਂ ਬਾਅਦ ਹੀ ਆਪਣੀਆਂ ਹੋਰ ਜ਼ਿੰਮੇਵਾਰੀਆਂ ਦਾ ਹਵਾਲਾ ਦਿੰਦਿਆਂ ਅਸਤੀਫ਼ਾ ਦੇ ਦਿੱਤਾ ਸੀ।

Share: