Iran War: ਇਰਾਨ ਵਿੱਚ 9,000 ਭਾਰਤੀ ਹਾਲੇ ਵੀ ਮੌਜੂਦ: India

Iran War: ਇਰਾਨ ਵਿੱਚ 9,000 ਭਾਰਤੀ ਹਾਲੇ ਵੀ ਮੌਜੂਦ: India

ਨਵੀਂ ਦਿੱਲੀ: ਭਾਰਤ ਸਰਕਾਰ ਨੇ ਵੀਰਵਾਰ ਨੂੰ ਸੰਸਦ ਵਿੱਚ ਜਾਣਕਾਰੀ ਦਿੱਤੀ ਹੈ ਕਿ ਮੌਜੂਦਾ ਸਮੇਂ ਵਿੱਚ ਇਰਾਨ ਵਿੱਚ ਲਗਪਗ 9,000 ਭਾਰਤੀ ਨਾਗਰਿਕ ਰਹਿ ਰਹੇ ਹਨ। ਇਨ੍ਹਾਂ ਵਿੱਚ ਵਿਦਿਆਰਥੀ, ਕਾਰੋਬਾਰੀ, ਫੈਕਟਰੀ ਵਰਕਰ ਅਤੇ ਮਛੇਰੇ ਸ਼ਾਮਲ ਹਨ। ਰਾਜ ਸਭਾ ਵਿੱਚ ਇੱਕ ਲਿਖਤੀ ਜਵਾਬ ਦਿੰਦਿਆਂ ਵਿਦੇਸ਼ ਰਾਜ ਮੰਤਰੀ ਨੇ ਦੱਸਿਆ ਕਿ ਭਾਰਤੀ ਦੂਤਾਵਾਸ ਨੇ ਉੱਥੇ ਰਹਿ ਰਹੇ ਭਾਰਤੀਆਂ ਨੂੰ ਬੇਹੱਦ ਸਾਵਧਾਨ ਰਹਿਣ, ਸਥਾਨਕ ਹਾਲਾਤ ‘ਤੇ ਨਜ਼ਰ ਰੱਖਣ ਅਤੇ ਦੂਤਾਵਾਸ ਦੇ ਲਗਾਤਾਰ ਸੰਪਰਕ ਵਿੱਚ ਰਹਿਣ ਦੀ ਸਲਾਹ ਦਿੱਤੀ ਹੈ।

ਪੱਛਮੀ ਏਸ਼ੀਆ ਵਿੱਚ ਜੰਗ ਦੇ ਹਾਲਾਤ ਨੂੰ ਦੇਖਦੇ ਹੋਏ ਭਾਰਤ ਸਰਕਾਰ ਨੇ ਨਵੀਂ ਦਿੱਲੀ ਵਿੱਚ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ ਤਹਿਰਾਨ ਸਥਿਤ ਭਾਰਤੀ ਦੂਤਾਵਾਸ ਵੱਲੋਂ ਐਮਰਜੈਂਸੀ ਹੈਲਪਲਾਈਨ ਨੰਬਰ ਅਤੇ ਈਮੇਲ ਸੇਵਾ ਵੀ ਸ਼ੁਰੂ ਕੀਤੀ ਗਈ ਹੈ ਤਾਂ ਜੋ ਲੋੜਵੰਦ ਭਾਰਤੀਆਂ ਦੀ ਤੁਰੰਤ ਮਦਦ ਕੀਤੀ ਜਾ ਸਕੇ। ਮੰਤਰੀ ਨੇ ਦੱਸਿਆ ਕਿ ਜੋ ਭਾਰਤੀ ਵਾਪਸ ਆਉਣਾ ਚਾਹੁੰਦੇ ਹਨ, ਦੂਤਾਵਾਸ ਉਨ੍ਹਾਂ ਦੀ ਸਰਹੱਦ ਪਾਰ ਕਰਨ ਅਤੇ ਵਾਪਸੀ ਦੇ ਪ੍ਰਬੰਧਾਂ ਵਿੱਚ ਮਦਦ ਕਰ ਰਿਹਾ ਹੈ। ਸਰਕਾਰ ਨੇ ਸਮੇਂ-ਸਮੇਂ ‘ਤੇ ਐਡਵਾਈਜ਼ਰੀ ਜਾਰੀ ਕਰਕੇ ਭਾਰਤੀਆਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਇਰਾਨ ਦੀ ਯਾਤਰਾ ਨਾ ਕਰਨ ਦੀ ਅਪੀਲ ਵੀ ਕੀਤੀ ਹੈ।

Share: