ਤਰਨ ਤਾਰਨ: ਇੱਥੇ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਇਕ ਵਿਅਕਤੀ ਦੀ ਹੱਤਿਆ ਕਰ ਦਿੱਤੀ ਅਤੇ ਉਸ ਦੀ ਪਤਨੀ ਜ਼ਖ਼ਮੀ ਹੋ ਗਈ। ਮ੍ਰਿਤਕ ਦੀ ਪਛਾਣ ਹਰਜਿੰਦਰ ਸਿੰਘ (50) ਵਾਸੀ ਪਿੰਡ ਦਦੇਹਰ ਸਾਹਿਬ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ ’ਤੇ ਕਸਬਾ ਸਰਹਾਲੀ ਤੋਂ ਆਪਣੇ ਘਰ ਜਾ ਰਿਹਾ ਸੀ ਤਾਂ ਰਾਹ ਵਿੱਚ ਉਸ ਨੂੰ ਲੁਟੇਰਿਆਂ ਨੇ ਘੇਰ ਲਿਆ। ਇਸ ਦੌਰਾਨ ਲੁਟੇਰਿਆਂ ਨੇ ਜਦੋਂ ਹਰਜਿੰਦਰ ਸਿੰਘ ਦੀ ਪਤਨੀ ਤੋਂ ਉਸ ਦਾ ਪਰਸ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ ਕੰਢੇ ਖੜ੍ਹੇ ਦਰੱਖ਼ਤ ’ਚ ਵੱਜਿਆ। ਉਹ ਦੋਵੇਂ ਡਿੱਗ ਗਏ ਅਤੇ ਲੁਟੇਰਿਆਂ ਨੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਰਜਿੰਦਰ ਸਿੰਘ ਅਤੇ ਉਸ ਦੀ ਪਤਨੀ ਰਣਜੀਤ ਕੌਰ ਨੂੰ ਗੰਭੀਰ ਹਾਲਤ ਵਿੱਚ ਤਰਨ ਤਾਰਨ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਹਰਜਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਰਣਜੀਤ ਕੌਰ ਦੀ ਹਾਲਤ ਸਥਿਰ ਹੈ। ਥਾਣਾ ਸਰਹਾਲੀ ਦੇ ਐੱਸ ਐੱਚ ਓ ਇੰਸਪੈਕਟਰ ਬਿੰਦਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਹਰਜਿੰਦਰ ਸਿੰਘ ਤਿੰਨ ਧੀਆਂ ਅਤੇ ਇੱਕ ਪੁੱਤਰ ਦਾ ਪਿਤਾ ਸੀ ਹੈ।
Posted inTarn Taran
ਲੁਟੇਰਿਆਂ ਦੇ ਹਮਲੇ ਵਿੱਚ ਮੌਤ, ਪਤਨੀ ਜ਼ਖ਼ਮੀ

