Breaking News: Punjab ਦੇ ਕੈਬਨਿਟ ਮੰਤਰੀ Laljit Bhullar ਵੱਲੋਂ ਅਸਤੀਫ਼ਾ

Breaking News: Punjab ਦੇ ਕੈਬਨਿਟ ਮੰਤਰੀ Laljit Bhullar ਵੱਲੋਂ ਅਸਤੀਫ਼ਾ

ਚੰਡੀਗੜ੍ਹ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਇੱਕ ਸੀਨੀਅਰ ਅਧਿਕਾਰੀ ਦੀ ਖ਼ੁਦਕੁਸ਼ੀ ਤੋਂ ਬਾਅਦ ਪੈਦਾ ਹੋਏ ਵਿਵਾਦ ਕਾਰਨ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਤੋਂ ਅਸਤੀਫ਼ੇ ਦੀ ਮੰਗ ਕੀਤੀ ਸੀ। ਅਧਿਕਾਰੀ ਦੀ ਮੌਤ ਦੇ ਮਾਮਲੇ ਵਿੱਚ ਲਾਲਜੀਤ ਭੁੱਲਰ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਸਰਕਾਰ ’ਤੇ ਲਗਾਤਾਰ ਦਬਾਅ ਬਣ ਰਿਹਾ ਸੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਧਿਕਾਰੀ ਦੀ ਮੌਤ ਦੇ ਹਾਲਾਤ ਦੀ ਜਾਂਚ ਦੇ ਹੁਕਮ ਦਿੱਤੇ ਹਨ। ਸਰਕਾਰੀ ਬੁਲਾਰੇ ਅਨੁਸਾਰ ਇਸ ਜਾਂਚ ਵਿੱਚ ਇਹ ਦੇਖਿਆ ਜਾਵੇਗਾ ਕਿ ਕੀ ਇਸ ਖ਼ੁਦਕੁਸ਼ੀ ਪਿੱਛੇ ਲਾਲਜੀਤ ਭੁੱਲਰ ਦੀ ਕੋਈ ਭੂਮਿਕਾ ਸੀ। ਮੁੱਖ ਮੰਤਰੀ ਨੇ ਸਪਸ਼ਟ ਕਰ ਦਿੱਤਾ ਹੈ ਕਿ ਸਰਕਾਰ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਜਾਂ ਗਲਤ ਵਿਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਕਦਮ ਰਾਹੀਂ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਭ੍ਰਿਸ਼ਟਾਚਾਰ ਜਾਂ ਸੱਤਾ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਕੋਈ ਵੀ ਮੰਤਰੀ ਜਾਂ ਵਿਧਾਇਕ ਕਾਨੂੰਨ ਤੋਂ ਉੱਪਰ ਨਹੀਂ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਅਸਤੀਫ਼ੇ ਤੋਂ ਬਾਅਦ ਹੁਣ ਪੰਜਾਬ ਕੈਬਨਿਟ ਵਿੱਚ ਨਵੇਂ ਚਿਹਰੇ ਨੂੰ ਸ਼ਾਮਲ ਕਰਨ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਹਨ।

Share: