ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਖੁਦਕੁਸ਼ੀ ਕੀਤੀ

ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਨੇ ਖੁਦਕੁਸ਼ੀ ਕੀਤੀ

ਸਰਦੂਲਗੜ੍ਹ: ਹਲਕਾ ਸਰਦੂਲਗੜ੍ਹ ਦੇ ਪਿੰਡ ਦਸੌਂਧੀਆ ਦੇ ਕਿਸਾਨ ਨੇ ਆਰਥਿਕ ਤੰਗੀ ਕਾਰਨ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਬਾਬਰ ਸਿੰਘ (37) ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਪਤਨੀ ਮਨਪ੍ਰੀਤ ਕੌਰ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਸ ਦਾ ਪਤੀ ਪਿਛਲੇ ਕੁਝ ਦਿਨਾਂ ਤੋਂ ਕਾਫੀ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚਲਦਿਆਂ ਉਸ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪੁਲੀਸ ਨੇ ਬਾਬਰ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਹੈ।

Share: