SGPC Budget Session: ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਅੱਜ

SGPC Budget Session: ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਅੱਜ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਅੱਜ ਦੁਪਹਿਰ ਸਿੱਖ ਸੰਸਥਾ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਣ ਵਾਲੀ ਇਸ ਇਕੱਤਰਤਾ ਵਿੱਚ ਜਨਰਲ ਸਕੱਤਰ ਵੱਲੋਂ ਵਿੱਤੀ ਸਾਲ 2026-27 ਲਈ ਅਨੁਮਾਨਤ ਬਜਟ ਪੇਸ਼ ਕੀਤਾ ਜਾਵੇਗਾ।

ਉਮੀਦ ਜਤਾਈ ਜਾ ਰਹੀ ਹੈ ਕਿ ਇਸ ਵਾਰ ਬਜਟ ਦਾ ਕੁੱਲ ਅੰਕੜਾ 1487 ਕਰੋੜ ਰੁਪਏ ਦੇ ਕਰੀਬ ਹੋ ਸਕਦਾ ਹੈ, ਜੋ ਕਿ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਪਾਸ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪਿਛਲੇ ਵਿੱਤੀ ਵਰ੍ਹੇ (2025-26) ਦੌਰਾਨ ਇਹ ਬਜਟ 1386 ਕਰੋੜ ਰੁਪਏ ਦਾ ਸੀ, ਜਿਸ ਵਿੱਚ ਇਸ ਵਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਇਸ ਬਜਟ ਰਾਹੀਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ, ਧਰਮ ਪ੍ਰਚਾਰ ਕਮੇਟੀ ਦੇ ਕਾਰਜਾਂ, ਸਿੱਖਿਆ ਸੰਸਥਾਵਾਂ, ਵੱਖ-ਵੱਖ ਟਰੱਸਟਾਂ ਅਤੇ ਪ੍ਰਿੰਟਿੰਗ ਪ੍ਰੈੱਸਾਂ ਦੇ ਖਰਚਿਆਂ ਲਈ ਫੰਡਾਂ ਦੀ ਵੰਡ ਕੀਤੀ ਜਾਵੇਗੀ। ਇਸ ਇਜਲਾਸ ਦੌਰਾਨ ਕਈ ਅਹਿਮ ਪੰਥਕ ਮਤੇ ਪਾਸ ਹੋਣ ਦੀ ਵੀ ਸੰਭਾਵਨਾ ਹੈ।

Share: