ਐੱਸ ਆਈ ਆਰ: ਸੁਪਰੀਮ ਕੋਰਟ ਨੇ 47 ਲੱਖ ਇਤਰਾਜ਼ਾਂ ਦੇ ਨਿਬੇੜੇ ’ਤੇ ਤਸੱਲੀ ਪ੍ਰਗਟਾਈ

ਐੱਸ ਆਈ ਆਰ: ਸੁਪਰੀਮ ਕੋਰਟ ਨੇ 47 ਲੱਖ ਇਤਰਾਜ਼ਾਂ ਦੇ ਨਿਬੇੜੇ ’ਤੇ ਤਸੱਲੀ ਪ੍ਰਗਟਾਈ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਪੱਛਮੀ ਬੰਗਾਲ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦੀ ਪ੍ਰਗਤੀ ’ਤੇ ਸੰਤੁਸ਼ਟੀ ਜ਼ਾਹਿਰ ਕੀਤੀ ਹੈ। ਅਦਾਲਤ ਨੇ ਕਿਹਾ ਕਿ 31 ਮਾਰਚ ਤੱਕ ਕੁੱਲ 60 ਲੱਖ ਇਤਰਾਜ਼ਾਂ ਵਿੱਚੋਂ ਲਗਪਗ 47.4 ਲੱਖ ਇਤਰਾਜ਼ਾਂ ਦਾ ਨਿਬੇੜਾ ਕਰ ਦਿੱਤਾ ਗਿਆ ਹੈ। ਚੀਫ ਜਸਟਿਸ ਸੂਰਿਆ ਕਾਂਤ, ਜਸਟਿਸ ਜੌਇਮਾਲਿਆ ਬਾਗ਼ਚੀ ਅਤੇ ਜਸਟਿਸ ਵਿਪੁਲ ਐੱਮ ਪੰਚੋਲੀ ਦੀ ਸ਼ਮੂਲੀਅਤ ਵਾਲੇ ਬੈਂਚ ਨੇ ਕਲਕੱਤਾ ਹਾਈ ਕੋਰਟ ਦੇ ਚੀਫ ਜਸਟਿਸ ਵੱਲੋਂ ਮਿਲੇ ਦੋ ਪੱਤਰਾਂ ਦਾ ਨੋਟਿਸ ਲਿਆ, ਜਿਨ੍ਹਾਂ ਵਿੱਚ ਇਸ ਪ੍ਰਕਿਰਿਆ ਦੀ ਪ੍ਰਗਤੀ ਬਾਰੇ ਤਾਜ਼ਾ ਜਾਣਕਾਰੀ ਦਿੱਤੀ ਗਈ ਸੀ। ਚੀਫ ਜਸਟਿਸ ਨੇ ਕਿਹਾ, ‘‘ਅਸੀਂ ਇਨ੍ਹਾਂ ਅੰਕੜਿਆਂ ਨੂੰ ਦੇਖ ਕੇ ਕਾਫ਼ੀ ਖੁਸ਼ ਅਤੇ ਆਸਵੰਦ ਹਾਂ।’’ ਉਨ੍ਹਾਂ ਕਿਹਾ ਕਿ ਰੋਜ਼ਾਨਾ ਲਗਪਗ 1.75 ਲੱਖ ਤੋਂ ਦੋ ਲੱਖ ਇਤਰਾਜ਼ਾਂ ’ਤੇ ਫੈਸਲਾ ਕੀਤਾ ਜਾ ਰਿਹਾ ਹੈ।

Share: