ਪਠਾਨਕੋਟ: ਭੋਆ ਹਲਕੇ ਦੇ ਪਿੰਡ ਬਹਾਦਰਪੁਰ ਵਿੱਚ ਅੱਗ ਨਾਲ ਝੁਲਸਣ ਕਾਰਨ ਤਨੁਸ਼ (7) ਦੀ ਮੌਤ ਹੋ ਗਈ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਚਾ ਝੁੱਗੀਨੁਮਾ ਹਵੇਲੀ ਵਿੱਚ ਖੇਡ ਰਿਹਾ ਸੀ। ਅਚਾਨਕ ਹੀ ਹਵੇਲੀ ਨੂੰ ਅੱਗ ਲੱਗ ਗਈ ਪਰ ਬੱਚਾ ਬਾਹਰ ਨਾ ਨਿਕਲ ਸਕਿਆ। ਇਸ ਬਾਰੇ ਪਤਾ ਲੱਗਣ ’ਤੇ ਜਦੋਂ ਤਕ ਪਰਿਵਾਰਕ ਮੈਂਬਰ ਘਟਨਾ ਸਥਾਨ ’ਤੇ ਪੁੱਜੇ ਤਾਂ ਉਦੋਂ ਤਕ ਬੱਚੇ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੇ ਚਾਚਾ ਮਨਦੀਪ ਕੁਮਾਰ ਨੇ ਦੱਸਿਆ ਕਿ ਉਹ ਕੰਮ ’ਤੇ ਗਿਆ ਹੋਇਆ ਸੀ। ਉਸ ਨੂੰ ਫੋਨ ’ਤੇ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਘਰ ਦੇ ਨੇੜੇ ਇੱਕ ਹਵੇਲੀ ਨੂੰ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਬੱਚਾ ਬੁਰੀ ਤਰ੍ਹਾਂ ਝੁਲਸ ਗਿਆ। ਤਨੁਸ਼ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ।
Posted inPathankot
ਅੱਗ ਨਾਲ ਝੁਲਸਣ ਕਾਰਨ ਸੱਤ ਸਾਲਾ ਬੱਚੇ ਦੀ ਮੌਤ
