ਮਹਿਲਾ ਰਾਖਵੇਂਕਰਨ ਤੋਂ ਪਹਿਲਾਂ ਨਵੀਂ ਮਰਦਮਸ਼ੁਮਾਰੀ ਕਰਵਾਈ ਜਾਵੇ: ਅਖਿਲੇਸ਼ ਯਾਦਵ

ਮਹਿਲਾ ਰਾਖਵੇਂਕਰਨ ਤੋਂ ਪਹਿਲਾਂ ਨਵੀਂ ਮਰਦਮਸ਼ੁਮਾਰੀ ਕਰਵਾਈ ਜਾਵੇ: ਅਖਿਲੇਸ਼ ਯਾਦਵ

ਲਖਨਊ: ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਅੱਜ ਤਜਵੀਜ਼ਸ਼ੁਦਾ ਮਹਿਲਾ ਰਾਖਵੇਂਕਰਨ ਦੇ ਆਧਾਰ ’ਤੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਸੰਸਦ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ ਸੀਟਾਂ ਰਾਖਵੀਆਂ ਕਰਨ ਦੇ ਮੁੱਦੇ ਨੂੰ ਹੱਥ ਪਾਉਣ ਤੋਂ ਪਹਿਲਾਂ ਨਵੀਂ ਮਰਦਮਸ਼ੁਮਾਰੀ ਕਰਵਾਈ ਜਾਣੀ ਚਾਹੀਦੀ ਹੈ। ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਪੋਸਟ ਵਿੱਚ ਯਾਦਵ ਨੇ ਕਿਹਾ ਕਿ ਕੋਈ ਵੀ ਨੀਤੀ ਸਹੀ ਅੰਕੜਿਆਂ ’ਤੇ ਆਧਾਰਿਤ ਹੋਣੀ ਚਾਹੀਦੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਜੇ ਮਹਿਲਾ ਰਾਖਵੇਂਕਰਨ ਦਾ ਢਾਂਚਾ 2011 ਦੀ ਮਰਦਮਸ਼ੁਮਾਰੀ ਦੇ ਪੁਰਾਣੇ ਅੰਕੜਿਆਂ ’ਤੇ ਨਿਰਭਰ ਕਰਦਾ ਹੈ, ਤਾਂ ਇਹ ਗ਼ਲਤ ਹੈ। ਉਨ੍ਹਾਂ ਕਿਹਾ, ‘‘ਰਾਖਵੇਂਕਰਨ ਦਾ ਆਧਾਰ ਕੁੱਲ ਸੀਟਾਂ ਦਾ ਤੀਜਾ ਹਿੱਸਾ ਹੈ, ਜੋ ਪੂਰੀ ਤਰ੍ਹਾਂ ਸੰਖਿਆਵਾਂ ’ਤੇ ਨਿਰਭਰ ਗਣਿਤਕ ਮੁੱਦਾ ਹੈ। ਜੇ ਔਰਤਾਂ ਦੀ ਆਬਾਦੀ ਤੈਅ ਕਰਨ ਲਈ 2011 ਦੇ ਪੁਰਾਣੇ ਅੰਕੜਿਆਂ ਦੀ ਵਰਤੋਂ ਕੀਤੀ ਜਾਂਦੀ ਹੈ, ਤਾਂ ਰਾਖਵੇਂਕਰਨ ਦੀ ਬੁਨਿਆਦ ਹੀ ਗ਼ਲਤ ਹੋ ਜਾਵੇਗੀ।’’

Share: