ਆਬਕਾਰੀ ਨੀਤੀ ਮਾਮਲੇ ’ਚ Arvind Kejriwal ਹਾਈ ਕੋਰਟ ’ਚ ਪੇਸ਼

ਆਬਕਾਰੀ ਨੀਤੀ ਮਾਮਲੇ ’ਚ Arvind Kejriwal ਹਾਈ ਕੋਰਟ ’ਚ ਪੇਸ਼

ਨਵੀਂ ਦਿੱਲੀ: ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਹਾਈ ਕੋਰਟ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਬਕਾਰੀ ਨੀਤੀ ਮਾਮਲੇ ’ਚ ਜਸਟਿਸ ਸਵਰਨਾ ਕਾਂਤਾ ਸ਼ਰਮਾ ਨੂੰ ਸੁਣਵਾਈ ਤੋਂ ਲਾਂਭੇ ਹੋਣ ਦੀ ਮੰਗ ਕੀਤੀ ਹੈ। ਇਹ ਮਾਮਲਾ ਹੇਠਲੀ ਅਦਾਲਤ ਵੱਲੋਂ ‘ਆਪ’ ਦੇ ਕੌਮੀ ਕਨਵੀਨਰ ਅਤੇ ਹੋਰਨਾਂ ਮੁਲਜ਼ਮਾਂ ਨੂੰ ਬਰੀ ਕੀਤੇ ਜਾਣ ਦੇ ਫ਼ੈਸਲੇ ਖ਼ਿਲਾਫ਼ ਸੀ ਬੀ ਆਈ ਦੀ ਪਟੀਸ਼ਨ ਨਾਲ ਸਬੰਧਤ ਹੈ। ਜਸਟਿਸ ਸ਼ਰਮਾ ਨੇ ਕੇਜਰੀਵਾਲ ਦੀ ਅਰਜ਼ੀ ਰਿਕਾਰਡ ’ਤੇ ਲੈਂਦਿਆਂ ਇਸ ਦੀ ਸੁਣਵਾਈ 13 ਅਪਰੈਲ ’ਤੇ ਪਾ ਦਿੱਤੀ ਹੈ।

ਸੀ ਬੀ ਆਈ ਵੱਲੋਂ ਪੇਸ਼ ਹੋਏ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕੇਜਰੀਵਾਲ ਦੀ ਵਿਅਕਤੀਗਤ ਤੌਰ ’ਤੇ ਪੇਸ਼ੀ ਅਤੇ ਅਰਜ਼ੀ ’ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਅਦਾਲਤ ‘ਡਰਾਮੇਬਾਜ਼ੀ’ ਦਾ ਮੰਚ ਨਹੀਂ ਹੈ ਅਤੇ ਜੇ ਕੇਜਰੀਵਾਲ ਮਾਮਲੇ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਆਪਣਾ ਵਕੀਲ ਹਟਾ ਦੇਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਇਹ ਸਾਜ਼ਿਸ਼ ਹੈ। 7 ਹੋਰ ਮੁਲਜ਼ਮਾਂ ਨੇ ਵੀ ਅਜਿਹੀਆਂ ਹੀ ਅਰਜ਼ੀਆਂ ਦਾਇਰ ਕੀਤੀਆਂ ਹਨ। ਦੂਜੇ ਪਾਸੇ ਕੇਜਰੀਵਾਲ ਨੇ ਸਾਫ਼ ਕੀਤਾ ਕਿ ਉਹ ਇਸ ਮਾਮਲੇ ਵਿੱਚ ਖ਼ੁਦ ਬਹਿਸ ਕਰਨਗੇ ਅਤੇ ਵਕੀਲ ਰਾਹੀਂ ਪੇਸ਼ ਹੋਣ ਦੇ ਆਪਣੇ ਕਾਨੂੰਨੀ ਹੱਕ ਦੀ ਵਰਤੋਂ ਬਾਅਦ ਵਿੱਚ ਕਰਨਗੇ। ਉਨ੍ਹਾਂ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਤਕਨੀਕੀ ਮੁਸ਼ਕਲਾਂ ਕਾਰਨ ਅਰਜ਼ੀ ਈ-ਪੋਰਟਲ ਰਾਹੀਂ ਦਾਖ਼ਲ ਨਹੀਂ ਕਰ ਸਕੇ, ਇਸ ਲਈ ਇਸ ਨੂੰ ਸਿੱਧਾ ਰਿਕਾਰਡ ’ਤੇ ਲਿਆ ਜਾਵੇ।

Share: