IPL 2026: Lucknow Super Giants ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਤਿੰਨ ਵਿਕਟਾਂ ਨਾਲ ਹਰਾਇਆ

IPL 2026: Lucknow Super Giants ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਤਿੰਨ ਵਿਕਟਾਂ ਨਾਲ ਹਰਾਇਆ

ਕੋਲਕਾਤਾ: ਇੱਥੇ ਖੇਡੇ ਗਏ ਆਈਪੀਐਲ ਮੈਚ ਵਿਚ ਅੱਜ ਲਖਨਊ ਸੁਪਰਜਾਇੰਟਸ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ ਹੈ। ਕੋਲਕਾਤਾ ਨਾਈਟ ਰਾਈਡਰਜ਼ (KKR) ਨੇ ਆਈ.ਪੀ.ਐੱਲ. ਦੇ 15ਵੇਂ ਮੈਚ ਵਿੱਚ ਲਖਨਊ ਸੁਪਰ ਜਾਇੰਟਸ ਨੂੰ ਜਿੱਤ ਲਈ 182 ਦੌੜਾਂ ਦਾ ਟੀਚਾ ਦਿੱਤਾ ਸੀ। ਈਡਨ ਗਾਰਡਨ ਸਟੇਡੀਅਮ ਵਿੱਚ ਖੇਡੇ ਜਾ ਰਹੇ ਇਸ ਮੁਕਾਬਲੇ ਵਿੱਚ ਲਖਨਊ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਕੋਲਕਾਤਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਰਧਾਰਤ 20 ਓਵਰਾਂ ਵਿੱਚ 4 ਵਿਕਟਾਂ ਦੇ ਨੁਕਸਾਨ ‘ਤੇ 181 ਦੌੜਾਂ ਬਣਾਈਆਂ ਤੇ ਲਖਨਊ ਨੇ ਵੀਹ ਓਵਰਾਂ ਵਿਚ ਸੱਤ ਵਿਕਟਾਂ ਦੇ ਨੁਕਸਾਨ ’ਤੇ 182 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਇਸ ਦੌਰਾਨ ਅਨੁਕੂਲ ਰਾਏ ਨੇ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਆਯੂਸ਼ ਬਡੋਨੀ (54 ਦੌੜਾਂ) ਅਤੇ ਅਬਦੁਲ ਸਮਦ (2 ਦੌੜਾਂ) ਨੂੰ ਪੈਵੇਲੀਅਨ ਭੇਜਿਆ। ਇਸੇ ਦੌਰਾਨ ਨਿਕੋਲਸ ਪੂਰਨ (13 ਦੌੜਾਂ) ਨੂੰ ਕਾਰਤਿਕ ਤਿਆਗੀ ਨੇ ਕੈਚ ਆਊਟ ਕੀਤਾ।ਲਖਨਊ ਦੇ ਕਪਤਾਨ ਰਿਸ਼ਭ ਪੰਤ ਨੇ 10 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਵੈਭਵ ਅਰੋੜਾ ਨੇ ਪਾਵਰਪਲੇਅ ਅੰਦਰ ਵਧੀਆ ਗੇਂਦਬਾਜ਼ੀ ਕਰਦੇ ਹੋਏ ਮਿਚੇਲ ਮਾਰਸ਼ (15 ਦੌੜਾਂ) ਅਤੇ ਐਡਨ ਮਾਰਕਰਮ (22 ਦੌੜਾਂ) ਨੂੰ ਆਊਟ ਕਰਕੇ ਲਖਨਊ ਨੂੰ ਮੁਸ਼ਕਲ ਵਿੱਚ ਪਾ ਦਿੱਤਾ ਸੀ ਪਰ ਲਖਨਊ ਨੇ ਸੰਜਮ ਨਾਲ ਬੱਲੇਬਾਜ਼ੀ ਕਰਦਿਆਂ ਮੈਚ ਜਿੱਤ ਲਿਆ।

Share: