ਹੰਗਾਮੇ ਤੋਂ ਬਾਅਦ ਰਾਜ ਸਭਾ ਕੱਲ੍ਹ ਤਕ ਲਈ ਮੁਲਤਵੀ, ਲੋਕ ਸਭਾ ‘ਚ ਰਿਹਾ ਰੌਲਾ

ਹੰਗਾਮੇ ਤੋਂ ਬਾਅਦ ਰਾਜ ਸਭਾ ਕੱਲ੍ਹ ਤਕ ਲਈ ਮੁਲਤਵੀ, ਲੋਕ ਸਭਾ ‘ਚ ਰਿਹਾ ਰੌਲਾ

ਨਵੀਂ ਦਿੱਲੀ : ਲਖੀਮਪੁਰ ਖੀਰੀ ਕਾਂਡ ਤੇ ਸੰਸਦ ਮੈਂਬਰਾਂ ਦੀ ਮੁਅੱਤਲੀ ਨੂੰ ਲੈ ਕੇ ਸੰਸਦ ਦੇ ਦੋਵਾਂ ਸਦਨਾਂ ਵਿਚ ਵਿਰੋਧੀ ਧਿਰ ਦਾ ਹੰਗਾਮਾ ਜਾਰੀ ਹੈ। ਇੱਥੋਂ ਤਕ ਕਿ ਲੋਕ ਸਭਾ ਦੇ ਸਪੀਕਰ ਦੇ ਮਨਾਉਣ ਦਾ ਵੀ ਵਿਰੋਧੀ ਸੰਸਦ ਮੈਂਬਰਾਂ ‘ਤੇ ਕੋਈ ਅਸਰ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਦੌਰਾਨ ਵਿਰੋਧੀ ਧਿਰ ਸੰਸਦ ਮੈਂਬਰਾਂ ਦੀ ਮੁਅੱਤਲੀ ਵਾਪਸ ਲੈਣ ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਅਹੁਦੇ ਤੋਂ ਹਟਾਉਣ ਦੀ ਆਪਣੀ ਮੰਗ ‘ਤੇ ਲਗਾਤਾਰ ਅੜੀ ਹੋਈ ਹੈ। ਵਿਰੋਧੀ ਧਿਰ ਲਖੀਮਪੁਰ ਖੀਰੀ ਮਾਮਲੇ ਨੂੰ ਕਿਸਾਨਾਂ ਦਾ ਯੋਜਨਾਬੱਧ ਕਤਲ ਦੱਸ ਰਹੀ ਹੈ।

ਕਾਂਗਰਸ ਦੇ ਸੰਸਦ ਮੈਂਬਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਲਖੀਮਪੁਰ ਖੀਰੀ ਮਾਮਲੇ ‘ਚ ਸਰਕਾਰ ਕਿਸੇ ਵੀ ਤਰ੍ਹਾਂ ਦੀ ਬਹਿਸ ਲਈ ਤਿਆਰ ਨਹੀਂ ਹੈ। ਇਸ ਮਾਮਲੇ ‘ਤੇ ਗਠਿਤ ਐਸਆਈਟੀ ਨੇ ਆਪਣੀ ਵਿਸ਼ੇਸ਼ ਰਿਪੋਰਟ ‘ਚ ਸਾਫ਼ ਕਿਹਾ ਹੈ ਕਿ ਸਾਜ਼ਿਸ਼ ਰਚੀ ਗਈ ਹੈ। ਸੰਸਦ ਅਜਿਹੇ ਮੁੱਦੇ ‘ਤੇ ਬਹਿਸ ਕਰਨ ਲਈ ਤਿਆਰ ਨਹੀਂ ਹੈ, ਇਹ ਕਾਫੀ ਮੰਦਭਾਗੀ ਗੱਲ ਹੈ। ਸਰਕਾਰ ਨੂੰ ਇਸ ਮੁੱਦੇ ‘ਤੇ ਅੱਗੇ ਆ ਕੇ ਬਹਿਸ ਕਰਨੀ ਚਾਹੀਦੀ ਹੈ। ਵੀਰਵਾਰ ਨੂੰ ਜਿਵੇਂ ਹੀ ਸੰਸਦ ਦੀ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਣੀ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਫਿਰ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤਕ ਮੁਲਤਵੀ ਕਰਨੀ ਪਈ।

ਲੋਕ ਸਭਾ ‘ਚ ਰਾਹੁਲ ਗਾਂਧੀ ਨੇ ਕਿਹਾ ਕਿ ਸਾਨੂੰ ਲਖੀਮਪੁਰ ਖੀਰੀ ਕਾਂਡ ਬਾਰੇ ਬੋਲਣ ਦਿੱਤਾ ਜਾਣਾ ਚਾਹੀਦਾ ਹੈ। ਸਰਕਾਰ ਦਾ ਮੰਤਰੀ ਇਸ ਵਿਚ ਸ਼ਾਮਲ ਸੀ ਤੇ ਜਿਸ ਨੂੰ ਇਕ ਸਾਜ਼ਿਸ਼ ਦੱਸਿਆ ਗਿਆ ਹੈ। ਕਿਸਾਨਾਂ ਨੂੰ ਮਾਰਨ ਵਾਲੇ ਮੰਤਰੀ ਨੂੰ ਅਸਤੀਫਾ ਦੇ ਕੇ ਸਜ਼ਾ ਮਿਲਣੀ ਚਾਹੀਦੀ ਹੈ। ਬੁੱਧਵਾਰ ਨੂੰ ਵੀ ਸਦਨ ਦੀ ਕਾਰਵਾਈ ਮੁਲਤਵੀ ਕਰਨ ਤੋਂ ਬਾਅਦ ਉਨ੍ਹਾਂ ਕਿਹਾ ਸੀ ਕਿ ਟੈਨੀ ਦੇ ਅਸਤੀਫੇ ਤੋਂ ਬਾਅਦ ਹੀ ਵਿਰੋਧੀ ਧਿਰ ਦੀ ਮੌਤ ਹੋ ਜਾਵੇਗੀ।

Share: